ਬਲਕਾਰ ਹੋ ਸਕਦਾ ਏ ਜਲੰਧਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ
ਜਲੰਧਰ : ਜਲੰਧਰ ’ਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਬਲਕਾਰ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੋ ਸਕਦਾ ਹੈ। ਬਲਕਾਰ ਸਾਬਕਾ ਡੀ. ਸੀ. ਪੀ. ਹੈ ਅਤੇ ਜਲੰਧਰ ਦੇ ਹਲਕਾ ਕਰਤਾਰਪੁਰ ਤੋਂ 2022 ਵਿਚ ਹੋਈ ਵਿਧਾਨ ਸਭਾ ਚੋਣ ਜਿੱਤ ਚੁੱਕਾ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਇਕ ਵਾਰ ਫਿਰ ਬਲਕਾਰ ’ਤੇ ਦਾਅ ਖੇਡ ਸਕਦੀ ਹੈ।
ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਖਾਲ੍ਹੀ ਹੋਈ ਸੀ ਲੋਕ ਸਭਾ ਸੀਟ
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।