ਫਰਾਂਸ ‘ਚ 3 ਵੱਖ-ਵੱਖ ਥਾਂਵਾਂ ‘ਤੇ ਹੋਈ ਗੋਲੀਬਾਰੀ, 3 ਲੋਕਾਂ ਦੀ ਮੌਤ
ਪੈਰਿਸ : ਫਰਾਂਸ ਦੇ ਬੰਦਰਗਾਹ ਸ਼ਹਿਰ ਮਾਰਸਿਲੇ ਵਿਚ 3 ਵੱਖ-ਵੱਖ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ। ਫ੍ਰਾਂਸੀਸੀ ਮੀਡੀਆ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬ੍ਰੌਡਕਾਸਟਰ ਬੀ.ਐੱਫ.ਐੱਮ.ਟੀ.ਵੀ. ਨੇ ਪੁਲਸ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕੈਸਟੇਲਸ ਅਤੇ ਆਯਗਲੇਡਜ਼ ਜ਼ਿਲ੍ਹਿਆਂ ਵਿੱਚ ਐਤਵਾਰ ਦੇਰ ਰਾਤ ਵੱਖ-ਵੱਖ ਥਾਂਵਾਂ ‘ਤੇ ਹੋਈ ਗੋਲੀਬਾਰੀ ਵਿੱਚ 2 ਵਿਅਕਤੀ ਮਾਰੇ ਗਏ ਅਤੇ 6 ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ।