ਪਤਨੀ ਤੇ ਨੌਜਵਾਨ ਪੁੱਤ ਨੂੰ ਕਤਲ ਕਰਨ ਵਾਲੇ ਏ. ਐੱਸ. ਆਈ. ਨੇ ਖੁਦ ਨੂੰ ਮਾਰੀ ਗੋਲ਼ੀ

ਗੁਰਦਾਸਪੁਰ : ਪਤਨੀ ਅਤੇ ਨੌਜਵਾਨ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਖੁਦ ਨੂੰ ਵੀ ਗੋਲ਼ੀ ਮਾਰੀ ਲਈ। ਗੋਲ਼ੀ ਲੱਗਣ ਕਾਰਣ ਭੁਪਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਪੈਂਦੇ ਪਿੰਡ ਭੁੰਬਲੀ ’ਚ ਪਤਨੀ ਅਤੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਏ. ਐੱਸ. ਆਈ. ਭੁਪਿੰਦਰ ਸਿੰਘ ਇਕ ਕੁੜੀ ਨੂੰ ਜ਼ਬਰਨ ਆਪਣੇ ਨਾਲ ਲੈ ਗਿਆ। ਜਿਸ ਤੋਂ ਬਾਅਦ ਉਹ ਫਰਾਰ ਹੋ ਕੇ ਬਟਾਲਾ ’ਚ ਪਹੁੰਚਿਆ ਜਿੱਥੇ ਆਪਣੇ ਕਿਸੇ ਨੇੜਲੇ ਰਿਸ਼ਤੇਦਾਰ ਦੇ ਘਰ ਲੜਕੀ ਨੂੰ ਨਾਲ ਲੈ ਕੇ ਲੁੱਕ ਗਿਆ।

ਪੁਲਸ ਨੂੰ ਜਿਵੇਂ ਹੀ ਕਾਤਲ ਏ. ਐੱਸ. ਆਈ. ਦੇ ਬਟਾਲਾ ’ਚ ਹੋਣ ਦੀ ਖ਼ਬਰ ਮਿਲੀ ਤਾਂ ਪੁਲਸ ਨੇ ਉਸ ਨੂੰ ਚੁਫੇਰਿਓਂ ਘੇਰਾ ਪਾ ਲਿਆ। ਪੁਲਸ ਦੇ ਉਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਭੁਪਿੰਦਰ ਸਿੰਘ ਨੂੰ ਸਮਝਾ ਕੇ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਜੋ ਕਿਸੇ ਦਾ ਵੀ ਹੋਰ ਜਾਨੀ ਨੁਕਸਾਨ ਨਾ ਹੋ ਸਕੇ ਪਰ ਕਾਤਲ ਏ. ਐੱਸ. ਆਈ. ਨੇ ਆਪਣੇ ਆਪ ਨੂੰ ਹੀ ਗੋਲੀ ਮਾਰ ਲਈ।

ਸੀ. ਸੀ. ਟੀ. ਵੀ. ’ਚ ਕੈਦ ਹੋਇਆ ਕਾਤਲ

ਵਾਰਦਾਤ ਉਪਰੰਤ ਏ. ਐੱਸ. ਆਈ. ਭੁਪਿੰਦਰ ਸਿੰਘ ਦੀ ਇਕ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿਚ ਉਹ ਇਕ ਕੁੜੀ ਨੂੰ ਲੈ ਕੇ ਜਾਂਦਾ ਹੋਇਆ ਨਜ਼ਰ ਆ ਰਿਹਾ ਹੈ। ਉਸ ਦੇ ਹੱਥ ਵਿਚ ਅਸਾਲਟ ਵੀ ਫੜੀ ਹੋਈ ਹੈ। ਸੂਤਰਾਂ ਮੁਤਾਬਕ ਪਤਨੀ ਤੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਭੁਪਿੰਦਰ ਸਿੰਘ ਗੁਆਂਢੀਆਂ ਦੇ ਘਰ ਗਿਆ, ਜਿੱਥੇ ਉਸ ਨੇ ਜ਼ਬਰਨ ਕੁੜੀ ਨੂੰ ਨਾਲ ਜਾਣ ਲਈ ਕਿਹਾ।

Leave a Reply

error: Content is protected !!