ਦੇਸ਼-ਵਿਦੇਸ਼

ਦੀਪਕ ਬਾਕਸਰ ਮੈਕਸੀਕੋ ’ਚ ਗ੍ਰਿਫ਼ਤਾਰ

ਨਵੀਂ ਦਿੱਲੀ. ਸੰਘੀ ਜਾਂਚ ਬਿਊਰੋ (ਐੱਫਬੀਆਈ) ਦੀ ਮਦਦ ਨਾਲ ਦਿੱਲੀ ਪੁਲੀਸ ਦੀ ਸਪੈਸ਼ਲ ਬ੍ਰਾਂਚ ਨੇ ਰਾਸ਼ਟਰੀ ਰਾਜਧਾਨੀ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿਚੋਂ ਇਕ ਦੀਪਕ ‘ਬਾਕਸਰ’ ਨੂੰ ਮੈਕਸੀਕੋ ਵਿਚ ਗ੍ਰਿਫਤਾਰ ਕੀਤਾ ਹੈ। ਸਪੈਸ਼ਲ ਬ੍ਰਾਂਚ ਦੀ ਟੀਮ ਇਸ ਸਮੇਂ ਮੈਕਸੀਕੋ ਵਿੱਚ ਹੈ ਅਤੇ ਇਸ ਗੈਂਗਸਟਰ ਨੂੰ ਫੜ ਲਿਆ ਹੈ। ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਦੀਪਕ ਪਿਛਲੇ ਸਾਲ ਇੱਥੋਂ ਦੇ ਰੋਹਿਣੀ ਕੋਰਟ ਕੰਪਲੈਕਸ ਵਿੱਚ ਗੈਂਗਸਟਰ ਜਤਿੰਦਰ ਗੋਗੀ ਦੇ ਕਤਲ ਤੋਂ ਬਾਅਦ ‘ਗੋਗੀ ਗੈਂਗ’ ਚਲਾ ਰਿਹਾ ਸੀ। ਉਹ ਬਿਲਡਰ ਅਮਿਤ ਗੁਪਤਾ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਦੀ ਪਿਛਲੇ ਸਾਲ 23 ਅਗਸਤ ਨੂੰ ਉੱਤਰੀ ਦਿੱਲੀਦੇ ਬੁਰਾੜੀ ਇਲਾਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-