ਪਾਕਿਸਤਾਨ ‘ਚ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਜ਼ਰੂਰ ਪੜ੍ਹ ਲੈਣ ਇਹ ਖ਼ਬਰ
ਅੰਮ੍ਰਿਤਸਰ : ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਇਕ ਮੀਡੀਆ ਚੈਨਲ ‘ਤੇ ਜਾਣਕਾਰੀ ਦਿੱਤੀ ਕਿ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਵਾਲੇ ਹਰੇਕ ਸ਼ਰਧਾਲੂ ਤੋਂ ਬੱਸ ਖ਼ਰਚ ਦੇ ਕਰੀਬ 4000 ਰੁਪਏ (ਭਾਰਤੀ ਕਰੰਸੀ) ਵਸੂਲੇ ਜਾਣਗੇ। ਇਸ ਖ਼ਰਚ ‘ਚ ਯਾਤਰੀਆਂ ਨੂੰ ਬੱਸ ਸਫ਼ਰ ਦੌਰਾਨ ਬਿਸਕੁਟ, ਚਿਪਸ ਦੇ ਪੈਕੇਟ ਅਤੇ ਠੰਢੇ ਪਾਣੀ ਦੀਆਂ ਬੋਤਲਾਂ ਆਦਿ ਵੀ ਮੁਹੱਈਆ ਕਰਵਾਈਆਂ ਜਾਣਗੀਆਂ।