ਟਾਂਡਾ ਵਿਖੇ ਵਾਪਰੀ ਵੱਡੀ ਵਾਰਦਾਤ, ਪੇਟੀ ‘ਚੋਂ ਮਿਲੀ ਔਰਤ ਦੀ ਲਾਸ਼

ਟਾਂਡਾ ਉੜਮੁੜ :ਪਿੰਡ ਬੋਦਲ ਕੋਟਲੀ ਵਿਚ ਸਨਸਨੀ ਖੇਜ਼ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਿੰਡ ਵਿਚ ਕਰੀਬ 30 ਸਾਲਾ ਔਰਤ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਪੇਟੀ ਵਿਚ ਪਾ ਕੇ ਲੁਕੋਇਆ ਹੋਇਆ ਸੀ। ਇਸ ਦੌਰਾਨ ਟਾਂਡਾ ਪੁਲਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਪਛਾਣ ਨਵਜੋਤ ਕੌਰ ਜੋਤੀ ਦੇ ਰੂਪ ਵਿਚ ਹੋਈ ਹੈ।

ਜਾਣਕਾਰੀ ਅਨੁਸਾਰ ਨਵਜੋਤ ਕੌਰ ਪਤਨੀ ਨੀਟਾ ਵਾਸੀ ਪਿੰਡ ਡੱਫਰ ਅਕਸਰ ਹੀ ਆਪਣੇ ਪਿੰਡ ਪਿਤਾ ਕਿਸ਼ਨ ਸਿੰਘ ਨੂੰ ਮਿਲਣ ਆਉਂਦੀ ਸੀ, ਜਿਸ ਦੌਰਾਨ ਅੱਜ ਸਵੇਰੇ  ਪਿੰਡ ਦੇ ਹੀ ਦੋ ਨੌਜਵਾਨਾਂ ਵੱਲੋਂ ਉਸ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਪੇਟੀ ‘ਚ ਬੰਦ ਕਰ ਦਿੱਤਾ। ਇਸ ਸੰਬੰਧੀ ਥਾਣਾ ਡੀਐੱਸਪੀ ਟਾਂਡਾ ਕੁਲਵੰਤ ਸਿੰਘ ਤੇ ਥਾਣਾ ਮੁਖੀ ਟਾਂਡਾ ਮਲਕੀਅਤ ਸਿੰਘ ਨੇ ਪੁਲਸ ਪਾਰਟੀ ਸਮੇਤ ਪਹੁੰਚ ਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ। ਮ੍ਰਿਤਕ ਔਰਤ ਦੇ ਕਤਲ ਦੇ ਕਾਰਨਾਂ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

error: Content is protected !!