ਹਾਈ ਅਲਰਟ ’ਤੇ ਪੰਜਾਬ ਪੁਲਸ, ਡੀ. ਜੀ. ਪੀ. ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ

ਚੰਡੀਗੜ੍ਹ : ਪੰਜਾਬ ਪੁਲਸ ਦੇ ਮੁਲਾਜ਼ਮਾਂ ਅਤੇ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਦੇ ਦਫ਼ਤਰ ਵੱਲੋਂ ਪੰਜਾਬ ਦੇ ਸਾਰੇ ਪੁਲਸ ਦਫ਼ਤਰਾਂ ਦੇ ਮੁਖੀਆਂ ਨੂੰ ਇਕ ਜ਼ਰੂਰੀ ਮੈਸਿਜ ਭੇਜੇ ਕੇ ਆਖਿਆ ਗਿਆ ਹੈ ਕਿ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇੱਥੋਂ ਤੱਕ ਕਿ ਮੁਖੀਆਂ ਨੂੰ 14 ਅਪ੍ਰੈਲ, 2023 ਤੱਕ ਕਿਸੇ ਵੀ ਕਿਸਮ ਦੀ ਨਵੀਂ ਛੁੱਟੀ ਮਨਜ਼ੂਰ ਨਾ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪਹਿਲਾਂ ਤੋਂ ਮਨਜ਼ੂਰ ਕੀਤੀਆਂ ਛੁੱਟੀਆਂ ਤੁਰੰਤ ਰੱਦ ਕਰਨ ਲਈ ਆਖਿਆ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਹੁਕਮ ਜਾਰੀ ਕੀਤਾ ਹੈ ਕਿ ਜਿਨ੍ਹਾਂ ਪੁਲਸ ਮੁਲਾਜ਼ਮਾਂ ਨੇ ਛੁੱਟੀ ਲਈ ਅਰਜ਼ੀ ਦਿੱਤੀ ਹੈ ਜਾਂ ਜਿਨ੍ਹਾਂ ਨੇ ਛੁੱਟੀ ਲਈ ਹੋਈ ਹੈ, ਉਹ ਸਭ ਰੱਦ ਕੀਤੀਆਂ ਜਾਂਦੀਆਂ ਹਨ। ਬੇਸ਼ੱਕ ਇਸ ਬਾਰੇ ਕਈ ਤਰ੍ਹਾਂ ਦੀ ਚਰਚਾ ਚੱਲ ਰਹੀ ਹੈ ਪਰ ਪੁਲਸ ਸੂਤਰਾਂ ਮੁਤਾਬਕ ਵਿਸਾਖੀ ਤੱਕ ਸੂਬੇ ਵਿਚ ਪੁਲਸ ਪੂਰੀ ਤਰ੍ਹਾਂ ਅਲਰਟ ਰਹੇਗੀ। ਮੀਡੀਆ ਰਿਪੋਰਟਾਂ ਅਨੁਸਾਰ ਉਂਝ ਪੁਲਸ ਦੀ ਇਸ ਚੌਕਸੀ ਨੂੰ ਪੰਜਾਬ ਵਿਚ ਵਿਸਾਖੀ ਦੇ ਤਿਉਹਾਰ ਨਾਲ ਜੋੜਿਆ ਜਾ ਰਿਹਾ ਹੈ।

Leave a Reply

error: Content is protected !!