‘ਆਪ’ ਨੇ ਜਲੰਧਰ ਜ਼ਿਮਨੀ ਚੋਣ ਲਈ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੂੰ ਲਾਇਆ ਇੰਚਾਰਜ
ਜਲੰਧਰ : ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਣਨ ਮਗਰੋਂ ਹੁਣ ਆਮ ਆਦਮੀ ਪਾਰਟੀ ਨੇ ਚੋਣ ਇੰਚਾਰਜ ਦੀ ਵੀ ਡਿਊਟੀ ਲਗਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੂੰ ਜ਼ਿਮਨੀ ਚੋਣ ਦੀ ਕਮਾਨ ਸੌਂਪੀ ਗਈ ਹੈ। ਹਰਪਾਲ ਚੀਮਾ ਨੂੰ ਚੋਣ ਇੰਚਾਰਜ ਲਗਾਇਆ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ‘ਤੇ ਦਿੱਤੀ ਹੈ।