ਟਾਪ ਨਿਊਜ਼ ਪੰਜਾਬ ਪੰਜਾਬ ’ਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ 08/04/202308/04/2023 Editorial Desk 0 Comments ਜਲੰਧਰ: ਸਰਕਾਰ ਨੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੀ ਟਾਈਮਿੰਗ ਵਿਚ ਵੱਡਾ ਬਦਲਾਅ ਕੀਤਾ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫ਼ੈਸਲਾ 2 ਮਈ ਤੋਂ ਲਾਗੂ ਹੋਵੇਗਾ, ਜੋਕਿ 15 ਜੁਲਾਈ ਤੱਕ ਲਾਗੂ ਰਹੇਗਾ। ਸਰਕਾਰ ਦਾ ਦਾਅਵਾ ਹੈ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾ ਗਰਮੀ ਹੋਣ ਸਰਕਾਰੀ ਦਫ਼ਤਰਾਂ ‘ਚ ਕੰਮ ਜਲਦੀ ਹੋਣ ਨਾਲ ਮੁਲਾਜ਼ਮ ਵੀ ਜਲਦੀ ਵਿਹਲੇ ਹੋ ਜਾਣਗੇ। 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ। Related