ਪੰਜਾਬ ’ਚ ਬੇਮੌਸਮੀ ਬਾਰਸ਼ ਤੇ ਗੜਿਆਂ ਕਾਰਨ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕੇਂਦਰ ਵਿਸ਼ੇਸ਼ ਪੈਕੇਜ ਐਲਾਨੇ: ਚੱਢਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਪੰਜਾਬ ਦੇ ਕਿਸਾਨਾਂ ਨੂੰ ਬੇਮੌਸਮੀ ਮੀਂਹ ਅਤੇ ਗੜਿਆਂ ਕਾਰਨ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਣ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਪੰਜਾਬ ਦੇ ਕਿਸਾਨਾਂ ਦੀ ਦੁਰਦਸ਼ਾ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਬੇਮੌਸਮੀ ਮੀਂਹ ਤੇ ਗੜਿਆਂ ਕਾਰਨ ਕੁੱਲ ਕਣਕ ਹੇਠਲੇ 34.9 ਲੱਖ ਹੈਕਟੇਅਰ ਰਕਬੇ ਵਿੱਚੋਂ 14 ਲੱਖ ਤੋਂ ਵੱਧ ਹੈਕਟੇਅਰ ’ਚ ਫਸਲ ਬਰਬਾਦ ਹੋਈ ਹੈ।