ਸੀਬੀਆਈ ਨੇ 3250 ਕਰੋੜ ਰੁਪਏ ਦੀ ਕਰਜ਼ ਧੋਖਾਧੜੀ: ਚੰਦਾ ਕੋਛੜ, ਉਸ ਦੇ ਪਤੀ ਤੇ ਧੂਤ ਖ਼ਿਲਾਫ਼ ਚਾਰਜਸ਼ੀਟ ਦਾਖਲ
ਨਵੀਂ ਦਿੱਲੀ: ਸੀਬੀਆਈ ਨੇ 3,250 ਕਰੋੜ ਰੁਪਏ ਦੇ ਕਰਜ਼ੇ ਦੀ ਧੋਖਾਧੜੀ ਦੇ ਮਾਮਲੇ ਵਿੱਚ ਆਈਸੀਆਈਸੀਆਈ ਬੈਂਕ ਦੀ ਸਾਬਕਾ ਐੱਮਡੀ ਅਤੇ ਸੀਈਓ ਚੰਦਾ ਕੋਛੜ, ਉਸ ਦੇ ਪਤੀ ਦੀਪਕ ਕੋਛੜ ਅਤੇ ਵੀਡੀਓਕਾਨ ਗਰੁੱਪ ਦੇ ਸੰਸਥਾਪਕ ਵੇਣੂਗੋਪਾਲ ਧੂਤ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਏਜੰਸੀ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ (ਅਪਰਾਧਿਕ ਸਾਜ਼ਿਸ਼) ਅਤੇ 409 (ਭਰੋਸਾ ਦੀ ਅਪਰਾਧਿਕ ਉਲੰਘਣਾ) ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵਿਵਸਥਾਵਾਂ ਦੇ ਤਹਿਤ ਚਾਰਜਸ਼ੀਟ ਦਾਇਰ ਕੀਤੀ ਹੈ।