ਪੁਲਿਸ ਨੇ ਭਾਈ ਪਪਲਪ੍ਰੀਤ ਸਿੰਘ ਦੀ ਅੱਜ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ, NSA ਠੋਸਿਆ

ਚੰਡੀਗੜ੍ਹ : ਪੰਜਾਬ ਪੁਲਸ ਦੇ ਆਈ. ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਵੱਲੋਂ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਆਈ. ਜੀ. ਗਿੱਲ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪਪਲਪ੍ਰੀਤ ਨੂੰ ਕੱਥੂਨੰਗਲ ਦੇ ਇਲਾਕੇ ‘ਚੋਂ ਗ੍ਰਿਫ਼ਤਾਰ ਕੀਤਾ ਹੈ। ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ ਮੁਤਾਬਕ ਪੁਲਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ‘ਤੇ ਐੱਨ. ਐੱਸ. ਏ. ਵੀ ਲਾਇਆ ਗਿਆ ਹੈ। ਇਸ ਤੋਂ ਇਲਾਵਾ ਪਪਲਪ੍ਰੀਤ 6 ਹੋਰ ਕੇਸਾਂ ‘ਚ ਵਾਂਟੇਡ ਸੀ।

ਦੱਸਣਯੋਗ ਹੈ ਕਿ ਪਪਲਪ੍ਰੀਤ 18 ਮਾਰਚ ਤੋਂ ਹੀ ਫ਼ਰਾਰ ਚੱਲ ਰਿਹਾ ਸੀ। 18 ਮਾਰਚ ਨੂੰ ਪੁਲਸ ਵੱਲੋਂ ਆਪਰੇਸ਼ਨ ਅੰਮ੍ਰਿਤਪਾਲ ਦੀ ਸ਼ੁਰੂਆਤ ਕੀਤੀ ਗਈ ਸੀ। ਉਸ ਸਮੇਂ ਪੁਲਸ ਨੇ ਸਖ਼ਤ ਘੇਰਾਬੰਦੀ ਕਰਕੇ ਅੰਮ੍ਰਿਤਪਾਲ ਸਿੰਘ ਦੇ ਇਕ ਤੋਂ ਬਾਅਦ ਇਕ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਪੁਲਸ ਬਚ ਨਿਕਲਣ ਵਿੱਚ ਕਾਮਯਾਬ ਹੋ ਗਏ ਸਨ। ਪੰਜਾਬ

Leave a Reply

error: Content is protected !!