ਪੰਜਾਬ ਸਰਕਾਰ ਦਾ ਦਾਅਵਾ: ਦਲਜੀਤ ਕਲਸੀ ਨੂੰ ਢੁਕਵੀਂ ਕਾਨੂੰਨੀ ਪ੍ਰਕਿਰਿਆ ਤਹਿਤ ਹਿਰਾਸਤ ’ਚ ਲਿਆ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਹਾਈ ਕੋਰਟ ’ਚ ਦਾਅਵਾ ਕੀਤਾ ਕਿ ਕੌਮੀ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ ’ਚ ਲਿਆ ਗਿਆ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਦਲਜੀਤ ਸਿੰਘ ਕਲਸੀ ਵੱਖਰੇ ਖਾਲਿਸਤਾਨ ਲਈ ਕੱਟੜਪੰਥੀ ਵੱਖਵਾਦੀ ਵਿਚਾਰਧਾਰਾ ਫੈਲਾਉਣ ਅਤੇ ਦੇਸ਼ ਵਿਰੁੱਧ ਜੰਗ ਛੇੜਨ ਵਿਚ ਮਦਦ ਕਰ ਰਿਹਾ ਸੀ। ਕਲਸੀ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ। ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇਹ ਵੀ ਦੱਸਿਆ ਕਿ ਸਰਬਜੀਤ ਉਰਫ਼ ਦਲਜੀਤ ਸਿੰਘ ਕਲਸੀ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਗੈਰ-ਕਾਨੂੰਨੀ ਨਜ਼ਰਬੰਦੀ ਦਾ ਦੋਸ਼ ਝੂਠਾ ਅਤੇ ਬੇਬੁਨਿਆਦ ਹੈ। ਸਰਕਾਰ ਨੇ ਕਿਹਾ ਕਿ ਉਸ ਨੂੰ ਕਾਨੂੰਨ ਦੀ ਢੁਕਵੀਂ ਪ੍ਰਕਿਰਿਆ ਤੋਂ ਬਾਅਦ ਹਿਰਾਸਤ ਵਿਚ ਲਿਆ ਗਿਆ ਸੀ।