ਪਾਕਿਸਤਾਨ ’ਚ ਜਲੰਧਰ ਦੇ ਸਿੱਖ ਸ਼ਰਧਾਲੂ ਦੀ ਹਾਰਟ ਅਟੈਕ ਨਾਲ ਮੌਤ

ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪਾਕਿਸਤਾਨ ਸਰਕਾਰ ਨੇ ਮ੍ਰਿਤਕ ਦੇਹ ਦਾ ਮੌਤ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਜਲਦ ਹੀ ਮ੍ਰਿਤਕ ਦੇਹ ਨੂੰ ਅਟਾਰੀ ਬਾਰਡਰ ਰਾਹੀਂ ਭਾਰਤ ਭੇਜਣ ਦੇ ਯਤਨ ਕੀਤੇ ਜਾਣਗੇ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ।

ਜਲੰਧਰ ਦਾ ਰਹਿਣ ਵਾਲਾ ਜੋਗਿੰਦਰ ਸਿੰਘ 9 ਅਪ੍ਰੈਲ ਨੂੰ ਗਰੁੱਪ ਦੇ ਆਗੂ ਅਮਰਜੀਤ ਸਿੰਘ ਨਾਲ ਪਾਕਿਸਤਾਨ ਪਹੁੰਚਿਆ ਸੀ। ਅਜੇ ਉਹ ਨਨਕਾਣਾ ਸਾਹਿਬ ਵਿੱਚ ਹੀ ਸੀ ਕਿ ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਮੌਤ ਹੋ ਗਈ। ਜੋਗਿੰਦਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਨਨਕਾਣਾ ਸਾਹਿਬ ਹਸਪਤਾਲ ਵੱਲੋਂ ਜਾਰੀ ਕੀਤਾ ਗਿਆ। ਧਾਰਮਿਕ ਮਾਮਲਿਆਂ ਦੇ ਮੰਤਰਾਲੇ ਅਤੇ ਗਿਲਾਨੀ ਸਮੇਤ ਹੋਰ ਸੰਸਥਾਵਾਂ ਦੇ ਅਧਿਕਾਰੀਆਂ ਨੇ ਜੋਗਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

Leave a Reply

error: Content is protected !!