ਖ਼ਾਲਸਾ ਸਾਜਨਾ ਦਿਵਸ ਤੋਂ ਇੱਕ ਦਿਨ ਪਹਿਲਾਂ ਦਮਦਮਾ ਸਾਹਿਬ ਪੁੱਜ ਕੇ DGP ਨੇ ਕਿਹਾ ਚਿੜੀ ਵੀ ਨਹੀਂ ਫੜਕਣ ਦਿਆਂਗੇ


ਤਲਵੰਡੀ ਸਾਬੋ: ਖ਼ਾਲਸਾ ਸਾਜਨਾ ਦਿਵਸ ਜੋੜ ਮੇਲੇ ਮੌਕੇ 14 ਅਪ੍ਰੈਲ ਨੂੰ ਹੋਣ ਵਾਲੇ ਮੁੱਖ ਸਮਾਗਮਾਂ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੱਜ ਤਲਵੰਡੀ ਸਾਬੋ ਪੁੱਜੇ ਅਤੇ ਉਨ੍ਹਾਂ ਨੇ ਉੱਚ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਸੂਬੇ ਅੰਦਰ ਸੁਰੱਖਿਆ ਦੇ ਜ਼ਬਰਦਸਤ ਇੰਤਜ਼ਾਮ ਕੀਤੇ ਗਏ ਹਨ ਅਤੇ ਪੁਲਸ ਵੱਲੋਂ ਲੋੜੀਂਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਪੁਲਸ ਸੂਬੇ ਅੰਦਰ ਅਮਨ-ਸ਼ਾਂਤੀ ਅਤੇ ਸਦਭਾਵਨਾ ਦੇ ਮਾਹੌਲ ਨੂੰ ਬਣਾਈ ਰੱਖਣ ਦੀ ਪੂਰੀ ਕੋਸ਼ਿਸ਼ ਕਰੇਗੀ। ਅੰਮ੍ਰਿਤਪਾਲ ਸਿੰਘ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਜੋੜ ਮੇਲੇ ਦੌਰਾਨ ਪਰਿੰਦੇ ਨੂੰ ਵੀ ਪਰ ਨਹੀਂ ਮਾਰਨ ਦਿੱਤਾ ਜਾਵੇਗਾ।

Leave a Reply

error: Content is protected !!