ਸ਼ਰਾਬ ਘਪਲੇ ਮਾਮਲੇ ’ਚ ਕੇਜਰੀ ਨੂੰ ਸੰਮਨਾਂ ਵਿੱਚੋਂ AAP ’ਚ ਹੜਕੰਪ

ਨਵੀਂ ਦਿੱਲੀ- ਸ਼ਰਾਬ ਘਪਲੇ ਮਾਮਲੇ ‘ਚ ਸ਼ੁੱਕਰਵਾਰ ਨੂੰ ਸੀ.ਬੀ.ਆਈ. ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ  ਕਿਹਾ ਕਿ ਕੇਂਦਰ ਸਰਕਾਰ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਪਰ ਕੇਜਰੀਵਾਲ ਕਿਸੇ ਕੋਲੋਂ ਡਰਨ ਵਾਲੇ ਨਹੀਂ ਹਨ। ਉਹ 16 ਤਾਰੀਖ਼ ਨੂੰ ਸੀ.ਬੀ.ਆਈ. ਸਾਹਮਣੇ ਜ਼ਰੂਰ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਇਹ ਲੜਾਈ ਸੀ.ਬੀ.ਆਈ. ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਵੀ ਰੁਕੇਗੀ ਨਹੀਂ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਸਿਰ ਤੋਂ ਲੈ ਕੇ ਪੈਰਾਂ ਤਕ ਭ੍ਰਿਸ਼ਟਾਚਾਰ ‘ਚ ਡੁੱਬੀ ਹੋਈ ਹੈ। ਕੇਜਰੀਵਾਲ ਤੁਹਾਡੇ ਕਾਲੇ ਕਾਰਨਾਮੇ ਪੂਰੀ ਦੁਨੀਆ ਦੇ ਸਾਹਮਣੇ ਲਿਆ ਕੇ ਹੀ ਰਹਿਣਗੇ। ਤੁਹਾਡੀ ਇਸ ਸਾਜ਼ਿਸ਼ ਨਾਲ ਅਰਵਿੰਦ ਕੇਜਰੀਵਾਲ ਦੀ ਆਵਾਜ਼ ਨਹੀਂ ਰੁਕੇਗੀ। ਉਨ੍ਹਾਂ ਦੀ ਆਵਾਜ਼ ਦੇਸ਼ ਦੇ ਕੋਨੇ-ਕੋਨੇ ‘ਚ ਪੁੱਜੇਗੀ।

Leave a Reply

error: Content is protected !!