ਕੇਜਰੀ ਨੂੰ ਸੰਮਨਾਂ ਪਿੱਛੋਂ ‘ਆਪੀਏ’ ਵਿਧਾਨ ਸਭਾ ਵੱਲ ਦੌੜਣ ਲੱਗੇ
ਨਵੀਂ ਦਿੱਲੀ- ਆਬਕਾਰੀ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ. ਬੀ. ਆਈ. ਵਲੋਂ ਸੰਮਨ ਮਿਲਣ ਮਗਰੋਂ ਦਿੱਲੀ ਦੀ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ। ਆਬਕਾਰੀ ਨੀਤੀ ‘ਚ ਘਪਲੇ ਨੂੰ ਲੈ ਕੇ ਸੀ. ਬੀ. ਆਈ. ਐਤਵਾਰ ਨੂੰ 11 ਵਜੇ ਕੇਜਰੀਵਾਲ ਤੋਂ ਪੁੱਛ-ਗਿੱਛ ਕਰੇਗੀ।
ਇਸ ਸਭ ਦਰਮਿਆਨ ਦਿੱਲੀ ਸਰਕਾਰ ਵਲੋਂ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਦਿੱਲੀ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਸੋਮਵਾਰ 17 ਅਪ੍ਰੈਲ ਨੂੰ ਸਵੇਰੇ 11 ਵਜੇ ਬੁਲਾਇਆ ਗਿਆ ਹੈ। ਸਦਨ ਦੀ ਇਸ ਬੈਠਕ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਹਲ-ਚਲ ਤੇਜ਼ ਹੋ ਗਈ ਹੈ।
ਸੀ. ਬੀ. ਆਈ. ਵਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛ-ਗਿੱਛ ਨੂੰ ਲੈ ਕੇ ਦਿੱਲੀ ਦੀ ਸਿਆਸਤ ਗਰਮਾ ਗਈ ਹੈ। ਓਧਰ ਆਮ ਆਦਮੀ ਪਾਰਟੀ ਨੇ ਸੀ. ਬੀ. ਆਈ. ਵਲੋਂ ਜਾਰੀ ਸੰਮਨ ਨੂੰ ਭਾਜਪਾ ਅਤੇ ਕੇਂਦਰ ਸਰਕਾਰ ਦੀ ਸਾਜਿਸ਼ ਕਰਾਰ ਦਿੱਤਾ ਹੈ। ਪਾਰਟੀ ਨੇ ਇਸ ਮਾਮਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਚੇ ਹਮਲਾ ਬੋਲਿਆ ਹੈ। ਓਧਰ ਭਾਜਪਾ ਦਾ ਕਹਿਣਾ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ‘ਆਪ’ ਸਰਕਾਰ ਦੇ ਦੋ ਸਾਬਕਾ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨਾਲ ਕੇਜਰੀਵਾਲ ਵੀ ਇਕ ਹੀ ਬੈਰਕ ਵਿਚ ਹੋਣਗੇ।