ਭਾਰਤ

ਟਿਕਟ ਨਾ ਮਿਲਣ ਤੋਂ ਦੁਖ਼ੀ ਭਾਜਪਾ ਨੇਤਾ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ

ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਨਾਲ ਲੱਗਦੇ ਸ਼ਾਮਲੀ ਜ਼ਿਲ੍ਹੇ ‘ਚ ਕਾਂਧਲਾ ਨਗਰ ਪਾਲਿਕਾ ਪ੍ਰਧਾਨ ਅਹੁਦੇ ਦਾ ਟਿਕਟ ਨਾ ਮਿਲਣ ਤੋਂ ਦੁਖ਼ੀ ਭਾਜਪਾ ਦੇ ਇਕ ਨੇਤਾ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਕਾਂਧਲਾ ਦੇ ਰਹਿਣ ਵਾਲੇ ਦੀਪਕ ਸੈਨੀ (26) ਨੇ ਐਤਵਾਰ ਨੂੰ ਜ਼ਹਿਰ ਖਾ ਲਿਆ, ਜਿਸ ਨਾਲ ਉਸ ਦੀ ਮੌਤ ਹੋ ਗਈ।

ਸੈਨੀ ਦੇ ਪਰਿਵਾਰ ਵਾਲਿਆਂ ਅਨੁਸਾਰ ਉਸ ਨੇ ਭਾਜਪਾ ਤੋਂ ਨਗਰ ਪਾਲਿਕਾ ਪ੍ਰਧਾਨ ਅਹੁਦੇ ਲਈ ਟਿਕਟ ਮੰਗਿਆ ਸੀ। ਉਨ੍ਹਾਂ ਦੱਸਿਆ ਕਿ ਟਿਕਟ ਨਹੀਂ ਮਿਲਣ ਤੋਂ ਦੁਖ਼ੀ ਹੋ ਕੇ ਉਸ ਨੇ ਜ਼ਹਿਰ ਖਾ ਲਿਆ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਨੇ ਇਸ ਸਿਲਸਿਲੇ ‘ਚ ਮਾਮਲਾ ਦਰਜ ਕਰ ਕੇ ਜ਼ਰੂਰੀ ਕਾਰਵਾਈ ਕੀਤੀ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-