ਅਮਰੀਕਾ ’ਚ ਭਾਰਤੀ ਰਾਜਦੂਤ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਨਾਲ ਮੁਲਾਕਾਤ ਕੀਤੀ
ਵਾਸ਼ਿੰਗਟਨ: ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਯੂਐੱਸ ਕੈਪੀਟਲ (ਸੰਸਦ ਕੰਪਲੈਕਸ) ਵਿੱਚ ਮੈਕਕਾਰਥੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ੍ਰੀ ਸੰਧੂ ਨੇ ਟਵੀਟ ਕੀਤਾ, ‘ਭਾਰਤ-ਅਮਰੀਕਾ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਸੀ ਹਿੱਤਾਂ ਦੇ ਹੋਰ ਮੁੱਦਿਆਂ ‘ਤੇ ਭਰੋਸੇਯੋਗ ਚਰਚਾ ਨੂੰ ਅੱਗੇ ਵਧਾਇਆ।’