ਗਾਇਕਾ ਰੁਪਿੰਦਰ ਹਾਂਡਾ ਦੀ ਵਿਗੜੀ ਸਿਹਤ
ਜਲੰਧਰ : ਹਾਲ ਹੀ ‘ਚ ਖ਼ਬਰ ਆਈ ਹੈ ਕਿ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦੀ ਸਿਹਤ ਖ਼ਰਾਬ ਚੱਲ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਜੀ ਹਾਂ, ਬੀਤੇ ਦਿਨੀਂ ਰੁਪਿੰਦਰ ਹਾਂਡਾ ਨੇ ਸੋਸ਼ਲ ਮੀਡੀਆ ਤੇ ਗਾਇਕੀ ਤੋਂ ਬਰੇਕ ਲੈਣ ਦਾ ਐਲਾਨ ਕੀਤਾ ਸੀ, ਨਾਲ ਉਨ੍ਹਾਂ ਨੇ ਦੱਸਿਆ ਸੀ ਕਿ ਉਸ ਨੂੰ ਸਿਹਤ ਸਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਹ ਬ੍ਰੇਕ ਲੈ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਹੁਣ ਉਸ ਦਾ ਸੋਸ਼ਲ ਮੀਡੀਆ ਉਸ ਦੀ ਟੀਮ ਸੰਭਾਲੇਗੀ।
ਦੱਸ ਦਈਏ ਕਿ ਇਸ ਵੀਡੀਓ ਨੂੰ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀ ਸ਼ੇਅਰ ਕੀਤਾ ਹੈ, ਜਿਸ ਦੀ ਕੈਪਸ਼ਨ ‘ਚ ਉਨ੍ਹਾਂ ਨੇ ਲਿਖਿਆ ਹੈ, ‘ਤੁਹਾਡੇ ਸਭ ਦੀਆਂ ਸ਼ੁੱਭਕਾਮਨਾਵਾਂ ਲਈ ਸ਼ੁਕਰੀਆ। ਹੁਣ ਸਭ ਠੀਕ ਹੈ। ਵਾਹਿਗੁਰੂ ਦਾ ਸ਼ੁਕਰ।’
ਦੱਸਣਯੋਗ ਹੈ ਕਿ ਰੁਪਿੰਦਰ ਹਾਂਡਾ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਆਪਣੀ ਬੀਮਾਰੀ ਬਾਰੇ ਦੱਸਿਆ ਸੀ। ਹਾਲਾਂਕਿ ਉਸ ਨੇ ਇਹ ਨਹੀਂ ਦੱਸਿਆ ਕਿ ਉਸ ਨੂੰ ਕਿਹੜੀ ਬੀਮਾਰੀ ਹੈ। ਰੁਪਿੰਦਰ ਹਾਂਡਾ ਨੇ ਆਪਣੇ ਦਮ ‘ਤੇ ਦੁਨੀਆ ਭਰ ‘ਚ ਵੱਖਰੀ ਪਛਾਣ ਬਣਾਈ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਆਪਣੇ ਸਟਾਈਲਿਸ਼ ਅੰਦਾਜ਼ ਕਾਰਨ ਵੀ ਸੁਰਖੀਆਂ ‘ਚ ਰਹਿੰਦੀ ਹੈ। ਉਹ ਅਕਸਰ ਆਪਣੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।