ਨਹੀਂ ਰੁਕ ਰਹੀਆਂ ਬੇਅਦਬੀਆਂ, ਕਿਉਂਕਿ ਪਾਗਲ ਕਹਿ ਕੇ ਛੱਡ ਦਿੰਦੇ ਨੇ, ਹੁਣ ਇਸਦੇ ਪਰਿਵਾਰ ਨੂੰ ਵੀ ਸਰਕਾਰੀ ਸੁਰੱਖਿਆ ਦੇ ਦਿੱਤੀ

ਮੋਰਿੰਡਾ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਹੱਦ ਮੰਦਭਾਗੀ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਸੀ ਅਤੇ ਸੰਗਤ ਗੁਰੂਘਰ ‘ਚ ਨਤਮਸਤਕ ਹੋ ਰਹੀ ਸੀ। ਇਸ ਦੌਰਾਨ ਇਕ ਵਿਅਕਤੀ ਗੁਰੂਘਰ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਵੱਲ ਇਸ਼ਾਰਾ ਕਰਦਾ ਹੈ ਅਤੇ ਅੱਗੇ ਆ ਕੇ ਪਾਠੀ ਸਿੰਘ ‘ਤੇ ਹਮਲਾ ਕਰ ਦਿੰਦਾ ਹੈ। ਗੁਰੂਘਰ ਅੰਦਰ ਪਾਠੀ ਸਿੰਘ ਨਾਲ ਇੰਝ ਉਲਝਣਾ ਬੇਹੱਦ ਮੰਦਭਾਗੀ ਘਟਨਾ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ। ਫੁਟੇਜ ‘ਚ ਦਿਖਾਈ ਦੇ ਰਿਹਾ ਹੈ ਕਿ ਅੱਗਿਓਂ ਪਾਠੀ ਸਿੰਘ ਵੀ ਤਲਵਾਰ ਕੱਢ ਲੈਂਦਾ ਹੈ।

ਇਸ ਘਟਨਾ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਕਦਮ ਚੁੱਕਿਆ ਜਾ ਸਕਦਾ ਹੈ। ਇਸ ਘਟਨਾ ਦੇ ਕਾਰਨ ਸੰਗਤਾਂ ਵਲੋਂ ਰੋਸ ਵਜੋਂ ਚੌਂਕ ‘ਚ ਸ਼ਾਂਤਮਾਈ ਧਰਨਾ ਲਾਇਆ ਗਿਆ ਹੈ। ਦੱਸਣਯੋਗ ਹੈ ਕਿ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਉਨ੍ਹਾਂ ਦੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਮੰਦਭਾਗੀ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਇਸ ਦੁਸ਼ਟ ਦੇ ਪਰਿਵਾਰ ਨੂੰ ਸਰਕਾਰੀ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ।

Leave a Reply

error: Content is protected !!