ਟਾਪ ਨਿਊਜ਼ਪੰਜਾਬ

ਬੇਅਦਬੀ: ਮੁੱਖ ਮੰਤਰੀ ਦਾ ਉਹੀ ਪੁਰਾਣਾ ਬਿਆਨ- ‘ਬਖਸ਼ਾਂਗੇ ਨਹੀਂ’

ਚੰਡੀਗੜ੍ਹ/ਮੋਰਿੰਡਾ : ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਕਦਮ ਚੁੱਕੇ ਜਾਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ। ਮਾਨ ਨੇ ਸਾਫ਼ ਆਖਿਆ ਹੈ ਕਿ ਜਿਸ ਕਿਸੇ ਨੇ ਵੀ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਹੈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਾ ਇਹ ਉਹੀ ਬਿਆਨ ਹੈ ਜੋ ਬੇਅਦਬੀਆਂ ਦੇ ਮਾਮਲੇ ਵਿੱਚ ਹੁਣ ਤੱਕ ਪ੍ਰਕਾਸ਼ ਬਾਦਲ ਤੋਂ ਲੈ ਕੇ ਕੈਪਟਨ ਅਮਰਿੰਦਰ ਤੱਕ ਦਿੰਦੇ ਆਏ ਨੇ ਕਿ ਬਖਸਾਂਗੇ ਨਹੀਂ। ਹਾਲਾਂਕਿ 300 ਤੋਂ ਵੱਧ ਦੋਸ਼ੀਆਂ ਨੂੰ ਉਹ ਪਾਗਲ ਕਹਿ ਹੁਣ ਤੱਕ ਬਖਸ਼ ਵੀ ਚੁੱਕੇ ਹਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-