ਪੰਜਾਬਫੀਚਰਜ਼

ਗੁਰਦੁਆਰਾ ਸਾਹਿਬ ’ਚ ਭਿੜੇ ਨਕਲੀ ਨਿਹੰਗ

ਕਪੂਰਥਲਾ: ਅੰਮ੍ਰਿਤਸਰ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਬਾਵਿਆਂ ਵਿਚ ਨਕਲੀ ਨਿਹੰਗਾਂ ਵਿਚਾਲੇ ਕਿਸੇ ਵਿਵਾਦ ਨੂੰ ਲੈ ਕੇ ਕਿਰਪਾਨਾਂ ਤੱਕ ਚੱਲ ਪਈਆਂ। ਦੱਸਿਆ ਜਾ ਰਿਹਾ ਹੈ ਕਿ ਕਾਫ਼ੀ ਲੰਮੇ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।

ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਸਰਪ੍ਰਸਤੀ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੂੰ ਸੌਂਪੀ ਗਈ ਸੀ ਅਤੇ ਅੱਜ ਸਵੇਰੇ ਦੋ ਨਿਹੰਗ ਸਿੰਘਾਂ ਵੱਲੋਂ ਕਥਿਤ ਤੌਰ ‘ਤੇ ਇਕ ਦੂਜੇ ਨੂੰ ਚੰਗਾ ਮੰਦਾ ਬੋਲਣ ‘ਤੇ ਟਕਰਾ ਹੋ ਗਿਆ, ਜਿਸ ਵਿਚ ਦੋਵੇਂ ਨਿਹੰਗ ਸਿੰਘਾਂ ਸਮੇਤ 4 ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਇਹ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਉਥੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-