ਪੰਜਾਬ

ਫ਼ਸਲ ਦਾ ਮੁਆਵਜ਼ਾ ਨਾ ਮਿਲਣ ‘ਤੇ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਕਿਸਾਨ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ : ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨ ਹੋਈ ਫ਼ਸਲ ਦਾ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਪਿੰਡ ਵਿਧਾਤਾ ਦੇ ਕਿਸਾਨ ਨੇ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ।

ਇਸ ਸਬੰਧੀ ਟੈਂਕੀ ’ਤੇ ਚੜ੍ਹੇ ਕਿਸਾਨ ਗੋਰਾ ਸਿੰਘ ਵਾਸੀ ਵਿਧਾਤਾ ਨੇ ਦੱਸਿਆ ਕਿ ਉਹ ਦਾ ਕਿੱਤਾ ਖੇਤੀਬਾੜੀ ਹੈ, ਪਰ ਮੌਸਮ ਦੀ ਖ਼ਰਾਬੀ ਦੇ ਚਲਦਿਆਂ ਪਈ ਭਾਰੀ ਬਰਸਾਤ ਦੇ ਗੜੇਮਾਰੀ ਕਾਰਨ ਉਸ ਦੀ ਫ਼ਸਲ ਦਾ ਕਾਫ਼ੀ ਜ਼ਿਆਦਾ ਨੁਕਸਾਨ ਹੋ ਗਿਆ ਸੀ। ਜਿਸ ਕਾਰਨ ਉਸ ਦਾ ਕਾਫ਼ੀ ਜਿਆਦਾ ਮਾਲੀ ਨੁਕਸਾਨ ਹੋਇਆ। ਇਸ ਸਬੰਧੀ ਉਸ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਬੰਧਤ ਅਧਿਕਾਰੀਆਂ ਪਾਸ ਯੋਗ ਮੁਆਵਜੇ ਲਈ ਬੇਨਤੀ ਪੱਤਰ ਦਿੱਤੇ ਗਏ ਸਨ। ਪਰ ਅਧਿਕਾਰੀਆਂ ਵਲੋਂ ਫ਼ਸਲ ਦੀ ਗਰਦਾਵਰੀ ਵੀ ਸਹੀ ਤਰੀਕੇ ਨਾਲ ਨਹੀਂ ਕੀਤੀ ਗਈ ਜਿਸ ਕਾਰਨ ਉਸ ਨੂੰ ਅਜੇ ਤੱਕ ਉਸ ਨੂੰ ਫਸਲ ਦੇ ਹੋਏ ਨੁਕਸਾਨ ਦਾ ਮੁਆਵਜਾ ਜਾਰੀ ਨਹੀਂ ਹੋਇਆ ਹੈ। ਉਸ ਵਲੋਂ ਸੋਸ਼ਲ ਮੀਡੀਆ ’ਤੇ ਵੀ ਪੋਸਟਾਂ ਪਾ ਕੇ ਪ੍ਰਸ਼ਾਸਨ ਨੂੰ ਦੱਸਿਆ ਗਿਆ ਸੀ। ਪਰ ਉਸ ਦੀ ਸਮਸਿਆ ਦਾ ਕੋਈ ਹੱਲ ਨਹੀਂ ਹੋਇਆ। ਜਿਸ ਕਾਰਨ ਉਸ ਨੂੰ ਮਜਬੂਰੀ ਦੇ ਚਲਦਿਆਂ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ। ਜਦ ਇਸ ਦੀ ਭਿਣਕ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਪਈ ਤਾਂ ਉਹ ਉੱਥੇ ਪਹੁੰਚ ਗਏ ਤੇ ਪੁਲਿਸ ਵੀ ਪਹੁੰਚ ਗਈ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਝੂਠੇ ਲਾਰੇ ਲਗਾਏ ਜਾ ਰਹੇ ਹਨ। ਕਿਸਾਨਾਂ ਦੀ ਗੜੇਮਾਰੀ ਕਾਰਨ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਸਮੇਂ ਸਿਰ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਹੈ। ਜਿਸ ਕਾਰਨ ਕਿਸਾਨਾਂ ਨੂੰ ਅਜਿਹੇ ਕਦਮ ਉਠਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਭਦੌੜ ਵੀ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਕਿਸਾਨਾਂ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਤੇ ਯੋਗ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ’ਚ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਚੁੱਕਿਆ ਹੈ। ਜ਼ਮੀਨਾਂ ਦੀਆਂ ਗਿਰਦਾਵਰੀਆਂ ਕਰਵਾਈਆਂ ਜਾ ਰਹੀਆਂ ਹਨ ਤੇ ਜਿਨ੍ਹਾਂ ਦੀ ਰਿਪੋਰਟ ਬਣਾ ਕੇ ਸਰਕਾਰ ਤੱਕ ਭੇਜੀ ਜਾ ਰਹੀ ਹੈ। ਜਲਦ ਰਹੀ ਰਹਿੰਦੇ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-