ਟਾਪਦੇਸ਼-ਵਿਦੇਸ਼

6 ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖ਼ਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ

ਵਾਸ਼ਿੰਗਟਨ(ਯੂ. ਐਨ. ਆਈ.)-ਅਮਰੀਕਾ ਦੇ ਛੇ ਸੰਸਦ ਮੈਂਬਰਾਂ ਨੇ ਨਵੇਂ ਅਟਾਰਨੀ ਜਨਰਲ ਨੂੰ ਅਮਰੀਕੀ ਨਿਆਂ ਵਿਭਾਗ (ਡੀਓਜੇ) ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ ਲਿਖਿਆ ਹੈ। ਇਨ੍ਹਾਂ ਵਿਚ ਕਥਿਤ ਰਿਸ਼ਵਤ ਘੁਟਾਲੇ ਵਿਚ ਸਨਅਤਕਾਰ ਗੌਤਮ ਅਡਾਨੀ ਸਮੂਹ ਖਿਲਾਫ਼ ਮੁਕੱਦਮਾ ਵੀ ਸ਼ਾਮਲ ਹੈ। ਸੰਸਦ ਮੈਂਬਰਾਂ ਨੇ ਪੱਤਰ ਵਿਚ ਖ਼ਦਸ਼ਾ ਜਤਾਇਆ ਕਿ ਇਸ ਨਾਲ ‘ਨੇੜਲੇ ਭਾਈਵਾਲ ਭਾਰਤ ਨਾਲ ਰਿਸ਼ਤੇ ਖਤਰੇ ਵਿਚ ਪੈ ਸਕਦੇ ਹਨ।’ ਲਾਂਸ ਗੁਡੇਨ, ਪੈਟ ਫੌਲਨ, ਮਾਈਕ ਹਰਿਡੋਪੋਲੋਸ, ਬਰੈਂਡਨ ਗਿਲ, ਵਿਲੀਅਮ ਆਰ ਟਿਮੌਂਸ ਤੇ ਬ੍ਰਾਇਨ ਬੇਬਿਨ ਨੇ 10 ਫਰਵਰੀ ਨੂੰ ਅਮਰੀਕੀ ਦੀ ਅਟਾਰਨੀ ਜਨਰਲ ਪਾਮੇਲਾ ਬੇਦੀ ਨੂੰ ਪੱਤਰ ਲਿਖ ਕੇ ‘ਜੋਅ ਬਾਇਡਨ ਪ੍ਰਸ਼ਾਸਨ ਤਹਿਤ ਡੀਓਜੇ ਵੱਲੋਂ ਲਏ ਗਏ ਕੁਝ ਵਿਵਾਦਿਤ ਫੈਸਲਿਆਂ ਵੱਲ ਧਿਆਨ ਖਿੱਚਿਆ ਹੈ। ਅਮਰੀਕੀ ਵਕੀਲਾਂ ਨੇ ਉਦਯੋਗਪਤੀ ਗੌਤਮ ਅਡਾਨੀ ’ਤੇ ਭਾਰਤ ਵਿੱਚ ਸੂਰਜੀ ਊਰਜਾ ਦੇ ਠੇਕੇ ਪ੍ਰਾਪਤ ਕਰਨ ਲਈ ਅਨੁਕੂਲ ਸ਼ਰਤਾਂ ਬਦਲੇ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਦੋਸ਼ ਲਗਾਇਆ ਹੈ। ਸਰਕਾਰੀ ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਇਹ ਜਾਣਕਾਰੀ ਅਮਰੀਕੀ ਬੈਂਕਾਂ ਅਤੇ ਨਿਵੇਸ਼ਕਾਂ ਤੋਂ ਛੁਪਾਈ ਗਈ ਸੀ ਜਿਨ੍ਹਾਂ ਤੋਂ ਅਡਾਨੀ ਸਮੂਹ ਨੇ ਇਸ ਪ੍ਰੋਜੈਕਟ ਲਈ ਅਰਬਾਂ ਡਾਲਰ ਇਕੱਠੇ ਕੀਤੇ ਸਨ

Leave a Reply

Your email address will not be published. Required fields are marked *