ਪੰਜਾਬਫੀਚਰਜ਼

ਗੈਸ ਲੀਕ ਮਾਮਲੇ ‘ਚ ਲੁਧਿਆਣਾ ਪੁੱਜੀ NGT ਦੀ ਟੀਮ, ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਗੱਲਬਾਤ

ਲੁਧਿਆਣਾ: ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਸੋਮਵਾਰ ਨੂੰ ਨੈਸ਼ਨਲ ਗਰੀਨ ਟ੍ਰਿਬੀਊਨਲ (ਐੱਨ. ਜੀ. ਟੀ.) ਦੀ ਟੀਮ ਪੁੱਜੀ। ਟੀਮ ਦੇ 8 ਮੈਂਬਰਾਂ ਵੱਲੋਂ ਐਤਵਾਰ ਸਵੇਰੇ ਗੈਸ ਲੀਕ ਮਾਮਲੇ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਇਲਾਕੇ ‘ਚ ਚੱਲ ਰਹੀਆਂ ਗੈਰ-ਕਾਨੂੰਨੀ ਇੰਡਸਟਰੀਜ਼ ਨੂੰ ਲੈ ਕੇ ਅਧਿਕਾਰੀਆਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਿਗਮ ਅਧਿਕਾਰੀਆਂ ਦੀ ਕਲਾਸ ਵੀ ਲਾਈ।

ਐੱਨ. ਜੀ. ਟੀ. ਨੇ ਇਸ ਮਾਮਲੇ ‘ਚ 8 ਮੈਂਬਰੀ ਫੈਕਟ ਫਾਈਡਿੰਗ ਕਮੇਟੀ ਗਠਿਤ ਕੀਤੀ ਹੋਈ ਹੈ, ਜੋ 30 ਜੂਨ ਤੱਕ ਰਿਪੋਰਟ ਸੌਂਪੇਗੀ। ਇਲਾਕੇ ਦੇ ਲੋਕਾਂ ਨਾਲ ਵੀ ਟੀਮ ਦੇ ਮੈਂਬਰਾਂ ਨੇ ਗੱਲਬਾਤ ਕਰਕੇ ਚੱਲ ਰਹੀਆਂ ਗੈਰ-ਕਾਨੂੰਨੀ ਕੈਮੀਕਲ ਇੰਡਸਟਰੀਜ਼ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਵੀ ਖੁੱਲ੍ਹ ਕੇ ਆਪਣੀਆਂ ਸਮੱਸਿਆਵਾਂ ਉਨ੍ਹਾਂ ਨੂੰ ਦੱਸੀਆਂ। ਮ੍ਰਿਤਕਾਂ ਦੇ ਪਰਿਵਾਰਾਂ ਤੋਂ ਟੀਮ ਨੇ ਕਾਫ਼ੀ ਦੇਰ ਪੁੱਛਗਿੱਛ ਕੀਤੀ ਤਾਂ ਜੋ ਹਾਦਸੇ ਵਾਲੇ ਦਿਨ ਦੀ ਜਾਣਕਾਰੀ ਜੁਟਾਈ ਜਾ ਸਕੇ।

ਇਸ ਖ਼ਬਰ ਬਾਰੇ ਕੁਮੈਂਟ ਕਰੋ-