ਟਾਪ ਨਿਊਜ਼ਪੰਜਾਬ

ਜਲੰਧਰ ’ਚ ਕਾਂਗਰਸੀ ਤੋਂ ‘ਆਪੀਆ’ ਬਣੇ ਰਿੰਕੂ ਦੀ ਜਿੱਤ

ਜਲੰਧਰ: ਸਾਬਕਾ ਕਾਂਗਰਸੀ ਸੁਸ਼ੀਲ ਕੁਮਾਰ ਰਿੰਕੂ ਨੇ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਾਪਤ ਕੀਤੀਆਂ ਵੋਟਾਂ ਨਾਲ ਕਾਂਗਰਸ ਦਾ ਮਜ਼ਬੂਤ ਮੰਨਿਆ ਜਾਂਦਾ ਕਿਲ੍ਹਾ ਢੇਰੀ ਕਰ ਦਿੱਤਾ। ਆਪ ਵੱਲੋਂ ਉਮੀਦਵਾਰ ਬਣੇ ਰਿੰਕੂ ਨੇ 302097 ਵੋਟਾਂ ਹਾਸਲ ਕਰਕੇ 58691 ਵੋਟ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਪਛਾੜ ਦਿੱਤਾ। ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਨੇ 243450 ਵੋਟਾਂ ਹਾਸਲ ਕੀਤੀਆਂ। ਕਾਂਗਰਸ ਜਲੰਧਰ ਦੇ ਲੋਕ ਸਭਾ ਹਲਕੇ ’ਤੇ 1999 ਤੋਂ ਕਾਬਜ਼ ਚੱਲੀ ਆ ਰਹੀ ਸੀ।  ਸ਼ੁਸ਼ੀਲ ਰਿੰਕੂ ਨੇ ਜਲੰਧਰ ਪੱਛਮੀ ਹਲਕੇ ਤੋਂ ਪਹਿਲੀਵਾਰ ਵਿਧਾਨ ਸਭਾ ਦੀ ਚੋਣ ਲੜੀ ਸੀ ਤੇ ਉਹ ਜੇਤੂ ਰਹੇ ਸਨ। ਦੂਜੀਵਾਰ ਉਹ 2022 ਦੀਆਂ ਚੋਣਾਂ ਆਪ ਦੇ ਆਗੂ ਸ਼ੀਤਲ ਅੰਗੂਰਾਲ ਤੋਂ ਹਾਰ ਗਏ ਸਨ। ਲੋਕ ਸਭਾ ਦੀ ਉਪ ਚੋਣ ਵੇਲੇ ਉਹ ਕਾਂਗਰਸ ਛੱਡ ਕੇ ਆਪ ਵਿੱਚ ਆ ਗਏ ਸਨ। ਰਿੰਕੂ ਆਪ ਦੇ ਪਹਿਲੇ ਐੱਮਪੀ ਬਣ ਗਏ ਹਨ ਜਿਹੜੇ ਜਲੰਧਰ ਤੋਂ ਪਹਿਲ਼ੀ ਵਾਰ ਲੋਕ ਸਭਾ ਵਿੱਚ ਨੁਮਾਇੰਦਗੀ ਕਰਨਗੇ। ਰਿੰਕੂ ਨੇ ਪਹਿਲੇ ਗੇੜ ਤੋਂ ਹੀ ਮਜ਼ਬੂਤੀ ਬਣਾਉਣੀ ਸ਼ੁਰੂ ਕਰ ਦਿੱਤੀ ਸੀ ਜਿਹੜੀ ਕਿ ਆਖੀਰ ਤੱਕ ਜਾਰੀ ਰਹੀ। ਜਦ ਕਿ ਭਾਜਪਾ ਦੇ ਇੰਦਰ ਇਕਬਾਲ ਸਿੰਘ ਅਟਵਾਲ ਤੀਜੇ ਨੰਬਰ ’ਤੇ ਚੱਲਦੇ ਰਹੇ ਪਰ ਉਹ ਆਖੀਰਲੇ ਗੇੜਾਂ ਵਿੱਚ ਆ ਕੇ ਪੱਛੜ ਗਏ। ਜਦ ਕਿ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ 158354 ਵੋਟਾਂ ਲੈਕੇ ਤੀਜੇ ਸਥਾਨ ’ਤੇ ਰਿਹਾ। ਸ਼੍ਰੋਮਣੀ ਅਕਾਲੀ ਦਲ (ਅ) ਦਾ ਉਮੀਦਵਾਰ ਗੁਰਜੰਟ ਸਿੰਘ ਕੱਟੂ ਮਹਿਜ 20 ਹਾਜ਼ਰ ਵੋਟਾਂ ਹੀ ਹਾਸਲ ਕਰ ਸਕਿਆ।

ਜਿਉਂ ਹੀ ਸ਼ੁਸ਼ੀਲ ਰਿੰਕੂ ਨੂੰ ਮਜ਼ਬੂਤੀ ਮਿਲਣੀ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਦੀ ਦੇ ਸਮਰਥਕਾਂ ਨੇ ‘ਬਾਜ਼ੀਆਂ’ ਪਾਉਣੀਆਂ ਸ਼ੁਰੂ ਕਰ ਦਿੱਤੀਆਂ। ਆਪ ਦੀ ਜਲੰਧਰ ਵਿੱਚ ਪਹਿਲੀ ਵਾਰ ਹੋਈ ਜਿੱਤ ‘ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਧਾਈ ਦਿਤੀ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-