ਪੰਜਾਬਫੀਚਰਜ਼

ਪਟਿਆਲਾ ਦਾ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਤ

ਪਟਿਆਲਾ : ਇਥੇ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਬਣਿਆ ਬੱਸ ਸਟੈਂਡ ਲਿਫ਼ਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਦਸਿਆ ਕਿ 61 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਵਿਚ ਲੋਕਾਂ ਦੀ ਸਹੂਲਤ ਲਈ 45 ਕਾਊਂਟਰ ਹਨ ਅਤੇ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਿਆ ਜਾਵੇਗਾ ਜਿਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਇਲੈਕਟ੍ਰੀਕਲ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਬੱਸ ਸਟੈਂਡ ਦੀ ਤਰਜ਼ ‘ਤੇ ਸੂਬੇ ਭਰ ਵਿਚ ਅਜਿਹੇ ਹੋਰ ਬੱਸ ਸਟੈਂਡ ਬਣਾਏ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਜੀਤ ਸਿੰਘ ਭੁੱਲਰ ਅਤੇ ਡਾ: ਬਲਬੀਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-