ਪੰਜਾਬ ਸਰਕਾਰ ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ: ਬਲਜੀਤ ਕੌਰ

ਚੰਡੀਗੜ੍ਹ: ਸਰਕਾਰ ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕਰ ਕੇ ਉਨ੍ਹਾਂ ਦਾ ਹੱਲ ਕਰੇਗੀ। ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।

ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਉਹਨਾ ਦੇ ਧਿਆਨ ਵਿੱਚ ਆਇਆ ਸੀ ਕਿ ਵਿਮੁਕਤ ਜਾਤੀਆਂ ਨੂੰ ਦਿੱਤੇ ਜਾ ਰਹੇ 2% ਰਾਖਵੇਕਰਨ ਸਬੰਧੀ ਮੁਸ਼ਕਲਾ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਤੀ 20.12.2001 ਅਤੇ ਮਿਤੀ 18.12.2020 ਰਾਹੀਂ ਜਾਰੀ ਹਦਾਇਤਾਂ ਆਪਸ ਵਿਚ ਆਪਾ ਵਿਰੋਧੀ ਹੋਣ ਕਾਰਨ ਰਿਜ਼ਰਵੇਸ਼ਨ ਦੇਣ ਵਿੱਚ ਮੁਸ਼ਕਿਲ ਆ ਰਹੀ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਮਿਤੀ 20.12.2001 ਲਾਗੂ ਕਰਨ ਦੇ ਹੁਕਮ ਕੀਤੇ।

ਕੈਬਨਿਟ ਮੰਤਰੀ ਨੇ ਰਿਜ਼ਰਵੇਸ਼ਨ ਨਾਲ ਸਬੰਧਤ ਮੁਸ਼ਕਲਾਂ ਦੇ ਜਲਦ ਨਿਪਟਾਰੇ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ।

Leave a Reply

error: Content is protected !!