ਪੰਜਾਬਫ਼ੁਟਕਲ

ਨਿਹੰਗ ਸਿੰਘਾਂ ਦੇ ਬਾਣੇ ‘ਚ ਆਏ ਵਿਅਕਤੀਆਂ ਨੇ ਚਰਚ ‘ਤੇ ਕੀਤਾ ਹਮਲਾ

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਜੇਵਾਲ ਦੇ ਕੋਲ ਚਰਚ ‘ਚ ਕੁੱਝ ਸ਼ਰਾਰਤੀ ਅਨਸਰਾਂ ਨੇ ਲੋਕਾਂ ਦੀ ਕੁੱਟਮਾਰ ਕੀਤੀ ਗਈ ਤੇ ਚਰਚ ਦੇ ਬਾਹਰ ਖੜੀਆਂ ਗੱਡੀਆਂ ਦੀ ਭੰਨਤੋੜ ਕੀਤੀ। ਇਸ ਤੋਂ ਬਾਅਦ ਇਸਾਈ ਭਾਈਚਾਰੇ ਵਲੋਂ ਮੇਨ ਰੋਡ ਜਾਮ ਕਰ ਧਰਨਾ ਲਗਾਇਆ ਗਿਆ।

ਸ਼ਰਾਰਤੀ ਅਨਸਰਾਂ ਵਲੋਂ ਨਿਹੰਗ ਸਿੰਘਾਂ ਦੇ ਬਾਣੇ ਦਾ ਇਸਤੇਮਾਲ ਕੀਤਾ ਗਿਆ। ਚਰਚ ਦੇ ਸ਼ਰਧਾਲੂਆਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

ਐਤਵਾਰ ਸਵੇਰੇ 15 ਦੇ ਕਰੀਬ ਨੌਜਵਾਨ ਜੋ ਹਥਿਆਰਾਂ ਨਾਲ ਲੈਸ ਹੋ ਕੇ ਆਏ। ਉਨ੍ਹਾਂ ਸਾਡੇ ਇਸਾਈ ਭਾਈਚਾਰੇ ਦੇ ਲੋਕਾਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿਤਾ। ਉਨ੍ਹਾਂ ਦੀਆਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ। ਸਾਡੇ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-