ਕੁਸ਼ਲਦੀਪ ਢਿੱਲੋਂ ਦਾ ਮਿਲਿਆ 2 ਦਿਨ ਦਾ ਰਿਮਾਂਡ, 24 ਮਈ ਨੂੰ ਮੁੜ ਕੀਤਾ ਜਾਵੇਗਾ ਪੇਸ਼
ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿਕੀ ਢਿੱਲੋਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਹਨਾਂ ਦਾ 5 ਦਿਨ ਦਾ ਰਿਮਾਂਡ ਅੱਜ ਖ਼ਤਮ ਹੋਇਆ ਸੀ। ਵਿਜੀਲੈਂਸ ਵੱਲੋਂ ਉਹਨਾਂ ਨੂੰ ਦੁਪਹਿਰ ਬਾਅਦ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਹਨਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਦੋਸ਼ ਹੈ।
ਇਸ ਦੇ ਨਾਲ ਹੀ ਕੁਸ਼ਲਦੀਪ ਢਿੱਲੋਂ ਨੇ ਪੇਸ਼ੀ ਤੋਂ ਬਾਹਰ ਆ ਕੇ ਕਿਹਾ ਕਿ ਉਹਨਾਂ ਨੂੰ ਵਾਹਿਗੁਰੂ ਅਤੇ ਅਦਾਲਤ ‘ਤੇ ਭਰੋਸਾ ਹੈ ਉਹਨਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ।
ਇਸ ਦੇ ਨਾਲ ਹੀ ਉਹਨਾਂ ਦੇ ਵਕੀਲ ਨੇ ਕਿਹਾ ਕਿ ਪੁਲਿਸ ਨੇ 3 ਦਿਨ ਦਾ ਰਿਮਾਂਡ ਮੰਗਿਆ ਸੀ ਤੇ ਵਿਜੀਲੈਂਸ ਨੇ 2 ਦਿਨ ਦਾ ਰਿਮਾਂਡ ਦਿੱਤਾ ਹੈ ਤੇ ਹੁਣ 24 ਤਾਰੀਕ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਨੇ ਕਿਹਾ ਕਿ ਉਹ ਮੈਡੀਕਲ ਫਿੱਟ ਨਾ ਹੋਣ ਕਰ ਕੇ ਉਹਨਾਂ ਤੋਂ ਪੁੱਛਗਿੱਛ ਨਹੀਂ ਹੋ ਸਕੀ ਤੇ ਨਾ ਹੀ ਉਹਨਾਂ ਨੇ ਕੋਈ ਤੱਥ ਪੇਸ਼ ਕੀਤੇ ਹਨ। ਵਕੀਲ ਨੇ ਕਿਹਾ ਕਿ ਉਹ ਹੁਣ ਤੱਕ 11 ਵਾਰ ਪੇਸ਼ ਹੋ ਚੁੱਕੇ ਹਨ ਤੇ ਹੁਮ ਤੱਕ ਉਹਨਾਂ ਕੋਲੋਂ ਜੋ ਵੀ ਦਸਤਾਵੇਜ਼ ਮੰਗੇ ਗਏ ਹਨ ਉਹ ਉਹਨਾਂ ਵੱਲੋਂ ਦਿੱਤੇ ਗਏ ਹਨ ਤੇ ਅਸੀਂ ਜਾਂਚ ਵਿਚ ਸਹਿਯੋਗ ਕਰ ਰਹੇ ਹਾਂ।