ਫ਼ੁਟਕਲ

ਬਠਿੰਡਾ ‘ਚ ਝੀਲ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਜੇਬ ‘ਚੋਂ ਮਿਲੇ ਆਧਾਰ ਕਾਰਡ ਤੋਂ ਹੋਈ ਪਹਿਚਾਣ

ਬਠਿੰਡਾ: ਬਠਿੰਡਾ ਜ਼ਿਲ੍ਹੇ ਵਿਚ ਥਰਮਲ ਪਲਾਂਟ ਦੀ ਝੀਲ ਨੰਬਰ-2 ਵਿਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਸੰਮਤੀ ਅਤੇ ਥਰਮਲ ਥਾਣੇ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਦੀ ਮੌਜੂਦਗੀ ਵਿਚ ਸਹਾਰਾ ਜਨਸੇਵਾ ਦੇ ਵਰਕਰਾਂ ਨੇ ਲਾਸ਼ ਨੂੰ ਝੀਲ ਵਿਚੋਂ ਬਾਹਰ ਕੱਢਿਆ। ਪੁਲਿਸ ਨੇ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।

ਮੁਢਲੀ ਜਾਂਚ ‘ਚ ਮ੍ਰਿਤਕ ਦੀ ਜੇਬ ‘ਚੋਂ ਇਕ ਆਧਾਰ ਕਾਰਡ ਮਿਲਿਆ ਹੈ, ਜਿਸ ‘ਤੇ ਮਹਿਕਦੀਪ ਲਿਖਿਆ ਹੋਇਆ ਹੈ, ਜੋ ਕਿ ਬਠਿੰਡਾ ਦੀ ਰੇਲਵੇ ਕਲੋਨੀ ਦਾ ਰਹਿਣ ਵਾਲਾ ਹੈ। ਇਹ ਹਾਦਸਾ ਹੈ ਜਾਂ ਖੁਦਕੁਸ਼ੀ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਪਾਸੇ ਸਹਾਰਾ ਜਨਸੇਵਾ ਦੇ ਕਰਮਚਾਰੀ ਰਾਜਿੰਦਰ ਕੁਮਾਰ ਨੇ ਦਸਿਆ ਕਿ ਸਵੇਰੇ 9 ਵਜੇ ਦੇ ਕਰੀਬ ਕੰਟਰੋਲ ਰੂਮ ਨੰਬਰ ‘ਤੇ ਸੂਚਨਾ ਮਿਲੀ ਕਿ ਝੀਲ ਨੰਬਰ 2 ‘ਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਉਹ ਤੁਰੰਤ ਮੌਕੇ ‘ਤੇ ਪਹੁੰਚੇ।

ਰਾਜਿੰਦਰ ਅਨੁਸਾਰ ਉਸ ਨੇ ਥਰਮਲ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਦੇ ਆਉਣ ਤੋਂ ਬਾਅਦ ਲਾਸ਼ ਨੂੰ ਬਾਹਰ ਕੱਢਿਆ ਗਿਆ, ਜਿਸ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕ ਦੀ ਜੇਬ ‘ਚੋਂ ਇਕ ਪੈੱਨ ਡਰਾਈਵ ਵੀ ਮਿਲੀ ਹੈ, ਜਿਸ ਦਾ ਡਾਟਾ ਕੱਢ ਕੇ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ। ਫਿਲਹਾਲ ਲਾਪਤਾ ਵਿਅਕਤੀਆਂ ਦਾ ਰਿਕਾਰਡ ਮੰਗਿਆ ਗਿਆ ਹੈ। ਸਰੀਰ ਦੇ ਦਾਅਵੇਦਾਰ ਵੀ ਉਡੀਕ ਕਰ ਰਹੇ ਹਨ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-