ਬਾਘਾਪੁਰਾਣਾ ‘ਚ ਵਾਪਰਿਆ ਵੱਡਾ ਹਾਦਸਾ, ਮੀਂਹ ਕਾਰਨ ਪਲਟੀ ਬੱਸ

ਬਾਘਾਪੁਰਾਣਾ: ਜ਼ਿਲ੍ਹਾ ਮੋਗਾ ਦੇ ਕਸਬਾ ਬਾਘਾ ਪੁਰਾਣਾ ‘ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਐੱਚ. ਡੀ. ਐੱਫ. ਸੀ.  ਬੈਂਕ ਦੇ ਨਜ਼ਦੀਕ ਲੁਧਿਆਣਾ ਤੋਂ ਆ ਰਹੀ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਪਲਟ ਗਈ।

ਘਟਨਾ ਬਾਰੇ ਪਤਾ ਲੱਗਣ ‘ਤੇ ਸ਼ਹਿਰ ਦੇ ਆਸ-ਪਾਸ ਦੇ ਲੋਕ ਇਕ ਦਮ ਮੌਕੇ ‘ਤੇ ਪਹੁੰਚ ਗਏ। ਦੱਸਿਆ ਜਾਂਦਾ ਹੈ ਕਿ ਕਰੀਬ 2.30 ਵਜੇ ਦੁਪਹਿਰੇ ਲੁਧਿਆਣਾ ਤੋਂ ਮੁਕਤਸਰ ਸਾਹਿਬ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਜਦੋਂ ਬਾਘਾਪੁਰਾਣਾ ਦੇ ਐੱਚ. ਬੀ. ਐੱਫ. ਸੀ. ਕੋਲ ਪੁੱਜੀ ਤਾਂ ਬੱਸ ਵਿਚ ਨੁਕਸ ਪੈਣ ਕਾਰਨ ਇਕ ਦਮ ਪਲਟ ਗਈ, ਜਿਸ ਨਾਲ ਬੱਸ ਦੀਆਂ ਸਵਾਰੀਆਂ ਜ਼ਖ਼ਮੀ ਹੋ ਗਈਆਂ ਅਤੇ ਮਾਲਵਾ ਫਰਨੀਚਰ ਦੀ ਦੁਕਾਨ ਅੱਗੇ ਖੜ੍ਹੀਆਂ ਦੋ ਐਕਟਿਵਾ ਬੁਰੀ ਤਰ੍ਹਾਂ ਟੁੱਟ ਗਈਆਂ।

ਹਾਦਸੇ ਤੋਂ ਬਾਅਦ ਚੀਕ-ਚਿਹਾੜਾ ਮੱਚ ਗਿਆ। ਸਵਾਰੀਆਂ ਰੋਣ-ਕੁਰਲਾਉਣ ਲੱਗ ਗਈਆਂ ਪਰ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ। ਇਸ ਮੌਕੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀ ਸਵਾਰੀਆਂ ਨੂੰ ਬੱਸਾਂ ਵਿੱਚੋਂ ਬਾਹਰ ਕੱਢ ਕੇ 108 ਰਾਹੀਂ ਸਰਕਾਰੀ ਹਸਪਤਾਲ ਬਾਘਾਪੁਰਾਣਾ, ਮੋਗਾ ਵਿਖੇ ਇਲਾਜ ਲਈ ਦਾਖਲ ਕਰਵਾਇਆ। ਡਰਾਈਵਰ ਕੰਡਕਟਰ ਨੇ ਦੱਸਿਆ ਕਿ ਬੱਸ ਦੇ ਬਰੇਕ ਵਾਲੇ ਪੇਂਡਲ ਵਿਚ ਖ਼ਰਾਬੀ ਆਉਣ ਕਾਰਨ ਇਹ ਹਾਦਸਾ ਵਾਪਰਿਆ।

Leave a Reply

error: Content is protected !!