ਆਸਟ੍ਰੇਲੀਆ ‘ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਨੇੜਲੀਆਂ ਇਮਾਰਤਾਂ ਨੂੰ ਕਰਵਾਇਆ ਗਿਆ ਖਾਲੀ

ਸਿਡਨੀ: ਆਸਟ੍ਰੇਲੀਆ ਦੇ ਸਿਡਨੀ ‘ਚ ਇਕ ਇਮਾਰਤ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਅੱਗ ਇੰਨੀ ਭਿਆਨਕ ਹੈ ਕਿ ਇਸ ਨਾਲ ਸੱਤ ਮੰਜ਼ਿਲਾ ਇਮਾਰਤ ਦੇ ਡਿੱਗਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਨਾਲ ਹੀ ਅੱਗ ਆਲੇ-ਦੁਆਲੇ ਦੀਆਂ ਇਮਾਰਤਾਂ ਤੱਕ ਫੈਲਣ ਦਾ ਖਦਸ਼ਾ ਹੈ।

ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਆਸਪਾਸ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਹੈ ਅਤੇ ਸੜਕਾਂ ‘ਤੇ ਆਵਾਜਾਈ ਵੀ ਰੋਕ ਦਿਤੀ ਗਈ ਹੈ| ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਡੀ ਗਿਣਤੀ ‘ਚ ਅੱਗ ਬੁਝਾਉਣ ‘ਚ ਲੱਗੀਆਂ ਹੋਈਆਂ ਹਨ। ਰਾਹਤ ਦੀ ਗੱਲ ਹੈ ਕਿ ਇਸ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਜਾਣਕਾਰੀ ਅਨੁਸਾਰ ਸਿਡਨੀ ਦੇ ਸਰੀ ਹਿਲਸ ਇਲਾਕੇ ਦੇ ਰੈਂਡਲ ਸਟਰੀਟ ‘ਚ ਅੱਗ ਲੱਗੀ, ਉਹ ਸਿਡਨੀ ਦੇ ਸੈਂਟਰਲ ਸਟੇਸ਼ਨ ਦੇ ਕੋਲ ਹੈ। ਅੱਗ ਕਾਰਨ ਇਮਾਰਤ ਦੇ ਸੜਦੇ ਹਿੱਸੇ ਸੜਕ ‘ਤੇ ਡਿੱਗ ਰਹੇ ਹਨ। ਇਸ ਕਾਰਨ ਰੈਂਡਲ ਸਟਰੀਟ ‘ਤੇ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਇਮਾਰਤ ‘ਚ ਅੱਗ ਲੱਗੀ ਉਸ ਦੇ ਆਲੇ-ਦੁਆਲੇ ਕਈ ਰਿਹਾਇਸ਼ੀ ਇਮਾਰਤਾਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਅੱਗ ਹੋਰ ਇਮਾਰਤਾਂ ਤੱਕ ਵੀ ਫੈਲਣ ਦਾ ਖਦਸ਼ਾ ਹੈ। ਮੌਕੇ ‘ਤੇ 100 ਤੋਂ ਵੱਧ ਫਾਇਰ ਫਾਈਟਰਜ਼ ਅਤੇ 20 ਫਾਇਰ ਇੰਜਣ ਮੌਜੂਦ ਹਨ।

 

Leave a Reply

error: Content is protected !!