ਭਗਵੰਤ ਮਾਨ ਅਤੇ ਕੇਜਰੀ ਨੇ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਕੀਤੀ ਮੁਲਾਕਾਤ

ਮੁੰਬਈ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਉਨ੍ਹਾਂ ਨੇ ਦਖਣੀ ਮੁੰਬਈ ਦੇ ਵਾਈਬੀ ਚਵਾਨ ਸੈਂਟਰ ਵਿਚ ਪਵਾਰ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਦੋ ਦਿਨਾਂ ਮੁੰਬਈ ਦੌਰੇ ‘ਤੇ ਹਨ।

ਆਮ ਆਦਮੀ ਪਾਰਟੀ ਦੇ ਚੋਟੀ ਦੇ ਨੇਤਾ ਨੇ ਇਸ ਤੋਂ ਪਹਿਲਾਂ ਬੁਧਵਾਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨਾਲ ਉਨ੍ਹਾਂ ਦੀ ਬਾਂਦਰਾ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਦਿੱਲੀ ਵਿਚ ਸੇਵਾਵਾਂ ਨੂੰ ਕੰਟਰੋਲ ਕਰਨ ਬਾਰੇ ਭਾਜਪਾ ਸ਼ਾਸਤ ਕੇਂਦਰ ਦੇ ਆਰਡੀਨੈਂਸ ਵਿਰੁਧ ‘ਆਪ’ ਦੀ ਲੜਾਈ ਲਈ ਉਨ੍ਹਾਂ ਦਾ ਸਮਰਥਨ ਮੰਗਿਆ ਸੀ।

ਇਹ ਵੀ ਪੜ੍ਹੋ: ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਿਉਂ ਨਹੀਂ ਕਰਵਾਇਆ ਜਾ ਰਿਹਾ?: ਅਰਵਿੰਦ ਕੇਜਰੀਵਾਲ

ਕੇਜਰੀਵਾਲ ਅਤੇ ਮਾਨ ਨੇ ਕੇਂਦਰ ਦੇ ਆਰਡੀਨੈਂਸ ਵਿਰੁਧ ‘ਆਪ’ ਦੀ ਲੜਾਈ ਦਾ ਸਮਰਥਨ ਕਰਨ ਲਈ ਅਪਣੇ ਦੇਸ਼ ਵਿਆਪੀ ਦੌਰੇ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਕੋਲਕਾਤਾ ਵਿਚ ਅਪਣੇ ਪਛਮੀ ਬੰਗਾਲ ਦੀ ਹਮਰੁਤਬਾ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ।

ਜ਼ਿਕਰਯੋਗ ਹੈ ਕਿ ਕੇਂਦਰ ਨੇ ਪਿਛਲੇ ਸ਼ੁੱਕਰਵਾਰ ਨੂੰ ਦਿੱਲੀ ਵਿਚ ‘ਗਰੁੱਪ-ਏ’ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਲਈ ਇਕ ਅਥਾਰਟੀ ਸਥਾਪਤ ਕਰਨ ਲਈ ਇਕ ਆਰਡੀਨੈਂਸ ਜਾਰੀ ਕੀਤਾ ਸੀ। ‘ਆਪ’ ਸਰਕਾਰ ਨੇ ਇਸ ਕਦਮ ਨੂੰ ਸੇਵਾਵਾਂ ਦੇ ਰੈਗੂਲੇਸ਼ਨ ‘ਤੇ ਸੁਪ੍ਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ ਕਰਾਰ ਦਿਤਾ ਹੈ।

Leave a Reply

error: Content is protected !!