ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਮੀਟਿੰਗ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ. ਢਿੱਲੋਂ, ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ  ਸੁਮਨਦੀਪ ਸਿੰਘ ਵਾਲੀਆ ਅਤੇ ਪਨਸੀਡ ਚੇਅਰਮੈਨ ਮਹਿੰਦਰ ਸਿੰਘ ਸਿੱਧੂ  ਬੀਤੀ ਰਾਤ ਉਨ੍ਹਾਂ ਦੇ ਸਥਾਨਿਕ ਘਰ ਪਹੁੰਚੇ।
ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਉਨ੍ਹਾਂ ਦੀ ਇੱਕ ਸ਼ਿਸ਼ਟਾਚਾਰ ਮੀਟਿੰਗ ਸੀ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਵਿਸ਼ਿਆਂ ’ਤੇ ਆਪਸੀ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸ. ਸੰਧਵਾਂ ਨੇ ਸ. ਢਿੱਲੋਂ ਨੂੰ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ ਅਤੇ ਲੋਕਾ ਦੀ ਸੇਵਾ ਕਰਨ ਲਈ  ਹਰ ਸਮੇਂ ਤਤਪਰ ਰਹਿਣ ਲਈ ਪ੍ਰੇਰਿਤ ਕੀਤਾ।

Leave a Reply

error: Content is protected !!