ਪੰਜਾਬ

ਈਡੀ ਨੇ ਪੰਜਾਬ ਦੇ ਸਾਬਕਾ ਐੱਸਐੱਸਪੀ ਸੁਰਜੀਤ ਸਿੰਘ ਗਰੇਵਾਲ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ’ਚ ਚਾਰਜਸ਼ੀਟ ਦਾਖਲ ਕੀਤੀ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਪੁਲੀਸ ਦੇ ਸਾਬਕਾ ਐੱਸਐੱਸਪੀ ਸੁਰਜੀਤ ਸਿੰਘ ਗਰੇਵਾਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਕਿਹਾ ਕਿ ਪੰਜਾਬ ਦੀ ਪੀਐੱਮਐੱਲਏ ਅਦਾਲਤ ਨੇ ਸ਼ਿਕਾਇਤ ਦਾ ਨੋਟਿਸ ਲਿਆ ਹੈ ਅਤੇ ਮੁਲਜ਼ਮ ਨੂੰ 28 ਜੁਲਾਈ ਲਈ ਸੰਮਨ ਜਾਰੀ ਕੀਤੇ ਹਨ। ਗਰੇਵਾਲ ਨੇ ਨੌਕਰੀ ਦੌਰਾਨ ਆਮਦਨ ਤੋਂ ਕਥਿਤ ਤੌਰ ’ਤੇ ਵੱਧ ਚੱਲ ਅਤੇ ਅਚੱਲ ਜਾਇਦਾਦਾਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਨਾਮ ‘ਤੇ ਬਣਾਈਆਂ ਹਨ।

 

ਇਸ ਖ਼ਬਰ ਬਾਰੇ ਕੁਮੈਂਟ ਕਰੋ-