ਪੰਜਾਬ

ਦਿੱਲੀ ਦੀ ਅਦਾਲਤ ਨੇ ਡੱਲਾ ਦੇ ਦੋ ਸਾਥੀਆਂ ਦਾ ਐੱਨਆਈਏ ਰਿਮਾਂਡ 10 ਦਿਨ ਲਈ ਵਧਾਇਆ

ਨਵੀਂ ਦਿੱਲੀ : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੰਮ੍ਰਿਤਪਾਲ ਸਿੰਘ ਉਰਫ ਐਮੀ ਅਤੇ ਅਮਰੀਕ ਸਿੰਘ ਦੀ ਕੌਮੀ ਜਾਂਚ ਏਜੰਸੀ ਦੀ ਹਿਰਾਸਤ 10 ਦਿਨਾਂ ਲਈ ਵਧਾ ਦਿੱਤੀ ਹੈ। ਉਹ ਕਥਿਤ ਤੌਰ ‘ਤੇ ਕੈਨੇਡਾ ਸਥਿਤ ਅਤਿਵਾਦੀ ਅਰਸ਼ਦੀਪ ਸਿੰਘ ਡੱਲਾ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਨਾਲ ਜੁੜੇ ਹੋਏ ਹਨ। ਇਨ੍ਹਾਂ ਨੂੰ 19 ਮਈ ਨੂੰ ਮਨੀਲਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮਾਂ ਨੂੰ ਅੱਠ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਮੁਲਜ਼ਮਾਂ ਦੀ ਹਿਰਾਸਤ 6 ਜੂਨ ਤੱਕ ਵਧਾ ਦਿੱਤੀ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-