ਮਮਤਾ ਨੇ ਪਟਾਕਾ ਫੈਕਟਰੀ ਧਮਾਕੇ ’ਚ ਮਰੇ ਲੋਕਾਂ ਦੇ ਪਰਿਵਾਰਾਂ ਤੋਂ ਮੁਆਫ਼ੀ ਮੰਗੀ
ਇਗਰਾ (ਪੱਛਮੀ ਬੰਗਾਲ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਇਗਰਾ ਖੇਤਰ ਦੇ ਲੋਕਾਂ ਤੋਂ ਮੁਆਫੀ ਮੰਗੀ, ਜਿੱਥੇ ਗੈਰ-ਕਾਨੂੰਨੀ ਪਟਾਕਾ ਫੈਕਟਰੀ ‘ਚ ਧਮਾਕੇ ‘ਚ 12 ਮੌਤ ਹੋ ਗਈਆਂ ਸਨ ਤੇ ਕਈ ਜ਼ਖਮੀ ਹਨ। ਧਮਾਕੇ ਤੋਂ 11 ਦਿਨ ਬਾਅਦ ਖਰੀਕੁਲ ਪਿੰਡ ਪਹੁੰਚੀ ਤ੍ਰਿਣਮੂਲ ਕਾਂਗਰਸ ਦੇ ਮੁਖੀ ਬੈਨਰਜੀ ਨੇ ਕਿਹਾ ਕਿ ਜੇ ਖੁਫੀਆ ਤੰਤਰ ਸਹੀ ਢੰਗ ਨਾਲ ਕੰਮ ਕਰਦਾ ਤਾਂ ਹਾਦਸੇ ਨੂੰ ਰੋਕਿਆ ਜਾ ਸਕਦਾ ਸੀ। ਬੈਨਰਜੀ ਨੇ ਧਮਾਕੇ ਵਿੱਚ ਮਾਰੇ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਤੋਂ ਬਾਅਦ ਕਿਹਾ, ‘ਮੈਂ ਤੁਹਾਡੇ ਅੱਗੇ ਸਿਰ ਝੁਕਾਉਂਦੀ ਹਾਂ ਅਤੇ ਇਸ ਘਟਨਾ ਲਈ ਮੁਆਫ਼ੀ ਮੰਗਦੀ ਹਾਂ।’ ਉਨ੍ਹਾਂ 16 ਮਈ ਦੇ ਧਮਾਕੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਹਰੇਕ ਨੂੰ ‘ਹੋਮ ਗਾਰਡ’ ਭਰਤੀ ਕਰਨ ਲਈ ਨਿਯੁਕਤੀ ਪੱਤਰ ਵੀ ਸੌਂਪੇ।