ਪੰਜਾਬਫੀਚਰਜ਼

4 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਫਗਵਾੜਾ: ਫਗਵਾੜਾ ’ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਸੜਕ ਹਾਦਸੇ ’ਚ ਇਕ ਨਵ-ਵਿਆਹੁਤਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਿਰਨ ਪਤਨੀ ਸ਼ਿਵਮ ਵਾਸੀ ਗਗਨਦੀਪ ਕਾਲੋਨੀ ਲੁਧਿਆਣਾ ਵਜੋਂ ਹੋਈ ਹੈ, ਜਦਕਿ ਉਸ ਦਾ ਪਤੀ ਸ਼ਿਵਮ ਵਾਸੀ ਗਗਨਦੀਪ ਕਾਲੋਨੀ ਲੁਧਿਆਣਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ।

ਸ਼ਿਵਮ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿਥੇ ਸਰਕਾਰੀ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।  ਜਾਣਕਾਰੀ ਮੁਤਾਬਕ ਫਗਵਾੜਾ ਦੇ ਪਿੰਡ ਚਾਹੇੜੂ ਨੇੜੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਨਵ-ਵਿਆਹੁਤਾ ਪਤੀ-ਪਤਨੀ ਹਾਦਸੇ ਦਾ ਸ਼ਿਕਾਰ ਹੋ ਗਏ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਭੇਜ ਦਿੱਤਾ ਹੈ।  ਦੱਸ ਦੇਈਏ ਕਿ ਦੋਵਾਂ ਦਾ ਵਿਆਹ ਲਗਭਗ 4 ਮਹੀਨੇ ਪਹਿਲਾਂ ਹੋਇਆ ਸੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-