ਪੰਜਾਬ

ਮਿਡ ਡੇਅ ਮੀਲ ਵਰਕਰਾਂ ਵੱਲੋਂ ਮੰਤਰੀ ਦੀ ਕੋਠੀ ਮੂਹਰੇ ਰੋਸ ਪ੍ਰਦਰਸ਼ਨ

ਮਲੋਟ: ਮਿਡ ਡੇਅ ਮੀਲ ਵਰਕਰਾਂ ਨੇ ਅੱਜ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਦੇ ਘਰ ਮੂਹਰੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮਲੋਟ ਸ਼ਹਿਰੀ ਪ੍ਰਧਾਨ ਗਗਨਦੀਪ ਸਿੰਘ ਔਲਖ ਵੱਲੋਂ ਮੰਗਾਂ ਮੰਤਰੀ ਤੱਕ ਪਹੁੰਚਾਉਣ ਅਤੇ ਆਉਣ ਵਾਲੇ ਦਿਨਾਂ ਵਿੱਚ ਮੰਤਰੀ ਨਾਲ ਮੀਟਿੰਗ ਕਰਾਉਣ ਦੇ ਵਿਸ਼ਵਾਸ ਦੁਆਉਣ ‘ਤੇ ਪ੍ਰਦਰਸ਼ਨ ਦੀ ਸਮਾਪਤੀ ਕੀਤੀ ਗਈ। ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਦੇ ਅਮਰਜੀਤ ਕੌਰ ਫਰੀਦਕੋਟ, ਰਾਜਵਿੰਦਰ ਕੌਰ ਮੁਕਤਸਰ, ਬਲਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਦਰਜਾ ਚਾਰ ਅਤੇ ਮਿਡ ਡੇਅ ਮੀਲ ਵਰਕਰ ਯੂਨੀਅਨ ਅਤੇ ਮੇਵਾ ਸਿੰਘ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਚੋਣਾਂ ਤੋਂ ਪਹਿਲਾਂ ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕਰਕੇ ਆਪ ਸਰਕਾਰ ਆਉਣ ’ਤੇ ਮਿਡ ਡੇਅ ਮੀਲ ਵਰਕਰਾਂ ਦੀ ਤਨਖਾਹ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਉਨ੍ਹਾਂ ਦੀ ਸਰਕਾਰ ਮੀਟਿੰਗ ਕਰਨ ਤੋਂ ਵੀ ਮੁੱਕਰ ਰਹੀ ਹੈ।

 

ਇਸ ਖ਼ਬਰ ਬਾਰੇ ਕੁਮੈਂਟ ਕਰੋ-