ਗੁਰਦੁਆਰਾ ਪਰਿਵਾਰ ਵਿਛੋੜਾ ਤੋਂ ਸਫ਼ਰ-ਏ-ਸ਼ਹਾਦਤ ਮਾਰਚ ਸ਼ੁਰੂ

ਘਨੌਲੀ: ਗੁਰੂ ਗੋਬਿੰਦ ਸਿੰਘ ਵੱਲੋਂ ਅਨੰਦਗੜ੍ਹ ਦਾ ਕਿਲ੍ਹਾ ਛੱਡਣ ਬਾਅਦ ਸਿਰਸਾ ਨਦੀ ਕੰਢੇ ਪਰਿਵਾਰ ਵਿਛੜਨ ਦੀ ਯਾਦ ਨੂੰ ਰੂਪਮਾਨ ਕਰਦੇ ਹੋਏ ਗੁਰਦੁਆਰਾ ਪਰਿਵਾਰ ਵਿਛੋੜਾ ਤੋਂ ਯਾਦਗਾਰ ਛੰਨ ਕੁੰਮਾ ਮਾਸ਼ਕੀ ਤੱਕ ਸਜਾਇਆ ਜਾਣ ਵਾਲਾ ਸਫ਼ਰ-ਏ-ਸ਼ਹਾਦਤ ਸ਼ੁਰੂ ਹੋ ਗਿਆ ਹੈ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਇਆ ਇਹ ਨਗਰ ਕੀਰਤਨ ਪਿੰਡ ਮਾਜਰੀ ਗੁੱਜਰਾਂ, ਅਵਾਨਕੋਟ, ਕੋਟਬਾਲਾ ਤੇ ਆਸਪੁਰ ਪਿੰਡਾਂ ਵਿਚੋਂ ਹੁੰਦਾ ਹੋਇਆ ਸਿਰਸਾ ਨਦੀ ਪਾਰ ਕਰਨ ਉਪਰੰਤ ਪਿੰਡ ਰਣਜੀਤਪੁਰਾ ਰਾਹੀਂ ਯਾਦਗਾਰ ਛੰਨ ਕੁੰਮਾ ਮਾਸ਼ਕੀ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।

Leave a Reply