ਫ਼ੁਟਕਲ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

punjab government made great efforts to raise standard of living of scheduled castes, backward classes and minorities

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ https://sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 5 ਜੂਨ 2023 ਤੱਕ ਭੇਜ ਸਕਦੇ ਹਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-