ਭਾਰਤ

ਭਲਵਾਨ ਸਬਰ ਤੇ ਭਰੋਸਾ ਰੱਖਣ: ਠਾਕੁਰ

ਨਵੀਂ ਦਿੱਲੀ: ਜਿਨਸੀ ਸੋਸ਼ਣ ਦਾ ਵਿਰੋਧ ਕਰਨ ਵਾਲੇ ਪਹਿਲਵਾਨਾਂ ਵੱਲੋਂ ਹਰਿਦੁਆਰ ਵਿੱਚ ਗੰਗਾ ਨਦੀ ਵਿੱਚ ਆਪਣੇ ਤਮਗੇ ਵਹਾਉਣ ਦੇ ਐਲਾਨ ਤੋਂ ਇੱਕ ਦਿਨ ਬਾਅਦ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਪਹਿਲਵਾਨਾਂ ਨੂੰ ਕਿਹਾ ਕਿ ਉਹ ਅਜਿਹਾ ਕੋਈ ਕਦਮ ਨਾ ਚੁੱਕਣ ਜਿਸ ਨਾਲ ਖੇਡ ਦੀ ਮਹੱਤਤਾ ਘਟੇ। ਸ੍ਰੀ ਠਾਕੁਰ ਨੇ ਪਹਿਲਵਾਨਾਂ ਨੂੰ ਸਬਰ ਰੱਖਣ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ‘ਤੇ ਲੱਗੇ ਦੋਸ਼ਾਂ ਦੀ ਕੀਤੀ ਜਾ ਰਹੀ ਜਾਂਚ ‘ਤੇ ਭਰੋਸਾ ਕਰਨ ਦੀ ਵੀ ਅਪੀਲ ਕੀਤੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-