‘ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਸਬੂਤ ਨਹੀਂ’
ਨਵੀਂ ਦਿੱਲੀ: ਦਿੱਲੀ ਪੁਲੀਸ ਦੇ ਸੂਤਰਾਂ ਨੇ ਅੱਜ ਕਿਹਾ ਹੈ ਕਿ ਹੁਣ ਤੱਕ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਦੇ ਅਧਾਰ ’ਤੇ ਭਾਰਤੀ ਕੁਸ਼ਤੀ ਸੰਘ (ਡਬਲਿਊਐੱਫਆਈ) ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਸਕੇ। ਸੂਤਰਾਂ ਮੁਤਾਬਕ ਦਿੱਲੀ ਪੁਲੀਸ 15 ਦਿਨਾਂ ਦੇ ਅੰਦਰ ਇਸ ਮਾਮਲੇ ‘ਤੇ ਆਪਣੀ ਅੰਤਿਮ ਰਿਪੋਰਟ ਦਾਖਲ ਕਰੇਗੀ। ਸੂਤਰਾਂ ਨੇ ਅੱਗੇ ਕਿਹਾ ਕਿ ਪਹਿਲਵਾਨਾਂ ਦੇ ਜਿਨਸੀ ਸੋਸ਼ਣ ਦੇ ਦਾਅਵੇ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਹੈ।