ਦੇਸ਼-ਵਿਦੇਸ਼

ਇਟਲੀ ਦੇ ਤੇਰਾਨੋਵਾ ‘ਚ ਸਜਾਇਆ ਗਿਆ ਮਹਾਨ ਨਗਰ ਕੀਰਤਨ, ਸਥਾਨਕ ਮੇਅਰ ਹੋਏ ਨਤਮਸਤਕ

ਮਿਲਾਨ/ਇਟਲੀ: ਇਟਲੀ ਵਿੱਚ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਇੱਥੋਂ ਦੀਆਂ ਪ੍ਰਬੰਧਕ ਕਮੇਟੀਆ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸਮਾਗਮ ਅਤੇ ਨਗਰ ਕੀਰਤਨ ਉਲੀਕਦੀਆਂ ਰਹਿੰਦੀਆਂ ਹਨ। ਜਿਸ ਦੇ ਚਲਦਿਆਂ ਇਟਲੀ ਵਿੱਚ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਜ਼ੋਰਾਂ ‘ਤੇ ਹੈ। ਇਹਨਾਂ ਸ਼ਲਾਘਾਯੋਗ ਕਾਰਵਾਈਆਂ ਦੇ ਤਹਿਤ ਇਟਲੀ ਦੇ ਗੁਰਦਆਰਾ ਸੰਗਤ ਸਭਾ ਤੈਰਾਨੋਵਾ (ਆਰੈਸੋ) ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਦੂਰੋਂ ਦੁਰਾਡਿਆਂ ਤੋਂ ਸੰਗਤ ਨੇ ਸ਼ਿਰਕਤ ਕੀਤੀ।

ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਆਰੰਭਤਾ ਦੁਪਹਿਰ 1 ਵਜੇ ਦੇ ਕਰੀਬ ਹੋਈ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਸਜਾਏ ਨਗਰ ਕੀਰਤਨ ਮੌਕੇ ਤੇਰਨੋਵਾ ਸ਼ਹਿਰ ਖਾਲਸਾਈ ਜਾਹੋ ਜਹਾਲ ਵਿੱਚ ਰੰਗਿਆ ਗਿਆ। ਇਸ ਮੌਕੇ ਪੰਥ ਪ੍ਰਸਿੱਧ ਕਵੀਸ਼ਰ ਭਾਈ ਗੁਰਮੁੱਖ ਸਿੰਘ ਜੌਹਲ ਅਤੇ ਕਵਸ਼ੀਰੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੱਤਕੇ ਵਾਲੇ ਸਿੰਘਾਂ ਵੱਲੋਂ ਗੱਤਕਾ ਦੇ ਜੌਹਰ ਵਿਖਾਏ ਗਏ। ਨਗਰ ਕੀਰਤਨ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਆਗੂਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੰਗਤ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦੇ ਹੋਏ ਤਰਾਨੋਵਾ ਦੇ ਮੇਅਰ ਸੈਰਜੀੳ ਕੈਨੀਨੀ ਨੇ ਆਖਿਆ ਕਿ ਉਨਾਂ ਨੂੰ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਬਹੁਤ ਚੰਗਾ ਲੱਗਿਆ ਤੇ ਉਹ ਵਿਸਵਾਸ਼ ਦਿਵਾਉਂਦੇ ਹਨ ਕਿ ਜਦੋਂ ਵੀ ਕੋਈ ਅਜਿਹਾ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਤਾਂ ਪ੍ਰਸ਼ਾਸ਼ਨ ਵੱਲੋਂ ਉਨਾਂ ਨੂੰ ਪੂਰਾ ਸਹਿਯੋਗ ਮਿਲੇਗਾ। ਸਥਾਨਕ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧ ਆਪਣੇ ਆਪ ਵਿਚ ਕਾਬਿਲ-ਏ-ਤਾਰੀਫ ਸਨ। ਸਥਾਨਕ ਟਰੈਫਿਕ ਪੁਲਸ ਵੱਲੋਂ ਰਸਤਿਆਂ ਨੂੰ ਬੜੇ ਹੀ ਸੁਚੱਜੇ ਤਰੀਕੇ ਨਾਲ ਬੰਦ ਕਰਕੇ ਆਪਣਾ ਫਰਜ਼ ਨਿਭਾਇਆ ਗਿਆ। ਨੌਜਵਾਨ ਸੇਵਾਦਾਰਾਂ ਵੱਲੋਂ ਕਈ ਤਰ੍ਹਾਂ ਦੇ ਸਟਾਲਾਂ ਦੇ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵਿੰਦਰਜੀਤ ਸਿੰਘ ਬਲਜਾਨੋ, ਸੁਰਿੰਦਰਜੀਤ ਸਿੰਘ ਪੰਡੋਰੀ ਸਮੇਤ ਪਹੁੰਚੀਆ ਹੋਈਆਂ ਹੋਰ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਇਸ ਇਤਿਹਾਸਿਕ ਨਗਰ ਕੀਰਤਨ ਲਈ ਸੰਗਤਾਂ ਨੂੰ ਵਧਾਈ ਦਿੱਤੀ ਕਿ ਕਿਹਾ ਵਿਸ਼ਾਲ ਨਗਰ ਕੀਰਤਨ ਉਲੀਕਣ ਵਾਲਿਆਂ ਸੰਗਤਾਂ ਵਧਾਈ ਦੀਆਂ ਪਾਤਰ ਹਨ। ਜਿੰਨਾਂ ਇੰਨੇ ਵਧੀਆ ਪ੍ਰਬੰਧ ਕੀਤੇ।

ਇਸ ਖ਼ਬਰ ਬਾਰੇ ਕੁਮੈਂਟ ਕਰੋ-