ਦੇਸ਼ ’ਚ ਹਵਾਈ ਯਾਤਰਾ ਦੌਰਾਨ ਸਿੱਖ ਕ੍ਰਿਪਾਨ ਨਾਲ ਕਰ ਸਕਣਗੇ ਸਫ਼ਰ, ਦਿੱਲੀ ਹਾਈ ਕੋਰਟ ਨੇ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫ਼ਰ ਕਰਨ ਇਜਾਜ਼ਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਨਹਿਤ ਪਟੀਸ਼ਨ (ਪੀਆਈਐੱਲ) ਰਾਹੀਂ ਸਿੱਖ ਯਾਤਰੀਆਂ ਨੂੰ ਗਾਤਰੇ ਨਾਲ ਸਫ਼ਰ ਕਰਨ ਆਗਿਆ ਦੇਣ ਵਾਲੇ ਕੇਂਦਰ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਸੀ। ਨੋਟੀਫਿਕੇਸ਼ ਵਿੱਚ ਸ਼ਰਤ ਰੱਖੀ ਗਈ ਹੈ ਕਿ ਸਫ਼ਰ ਦੌਰਾਲ ਗਾਤਰੇ ਦੀ ਲੰਬਾਈ 9 ਇੰਚ ਤੋਂ ਵੱਧ ਨਾ ਹੋਵੇ। ਹਾਈਕੋਰਟ ਨੇ 15 ਦਸੰਬਰ ਨੂੰ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੇ ਡਿਵੀਜ਼ਨ ਬੈਂਚ ਨੇ ਕਿਹਾ, ‘ਅਸੀਂ ਅਜਿਹੇ ਨੀਤੀਗਤ ਫ਼ੈਸਲੇ ਵਿੱਚ ਕਿਵੇਂ ਦਖ਼ਲ ਦੇ ਸਕਦੇ ਹਾਂ? ਅਸੀਂ ਦਖ਼ਲ ਨਹੀਂ ਦੇ ਸਕਦੇ। ਇਹ ਭਾਰਤ ਸਰਕਾਰ ਦਾ ਨੀਤੀਗਤ ਫ਼ੈਸਲਾ ਹੈ।’

Leave a Reply

error: Content is protected !!