ਫੀਚਰਜ਼ਫ਼ੁਟਕਲ

ਹਾਦਸੇ ਲਈ ਜ਼ਿੰਮੇਦਾਰ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮੋਦੀ

ਨਵੀਂ ਦਿੱਲੀ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੜੀਸਾ ’ਚ ਰੇਲ ਹਾਦਸੇ ਬਾਰੇ ਜਾਣਕਾਰੀ ਲੈਣ ਲਈ ਹੈਲੀਕਾਪਟਰ ਰਾਹੀਂ ਬਾਲਾਸੋਰ ਪੁੱਜ ਗਏ। ਉਹ ਉਸ ਸਥਾਨ ’ਤੇ ਗਏ ਜਿਥੇ ਹਾਦਸਾ ਹੋਇਆ। ਉਨ੍ਹਾਂ ਨਾਲ ਰੇਲ ਮੰਤਰੀ ਵੀ ਸਨ। ਸ੍ਰੀ ਮੋਦੀ ਨੇ ਕਿਹਾ ਕਿ ਹਾਦਸੇ ਲਈ ਜ਼ਿੰਮਵਾਰ ਦੋਸ਼ੀਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪੀੜਤ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦਾ ਹਾਲ ਜਾਣਨ ਮਗਰੋਂ ਸ੍ਰੀ ਮੋਦੀ ਨੇ ਕਿਹਾ ਕਿਹਾ ਜ਼ਖ਼ਮੀਆਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਥਿਤੀ ਦੀ ਸਮੀਖਿਆ ਕਰਨ ਲਈ ਬੈਠਕ ਕੀਤੀ। ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-