ਦੇਸ਼-ਵਿਦੇਸ਼ਫੀਚਰਜ਼

ਅਜੈ ਬੰਗਾ ਨੇ ਵਿਸ਼ਵ ਬੈਂਕ ਦੇ ਮੁਖੀ ਦਾ ਅਹੁਦਾ ਸੰਭਾਲਿਆ

ਵਾਸ਼ਿੰਗਟਨ: ਭਾਰਤੀ ਅਮਰੀਕੀ ਅਜੈ ਬੰਗਾ ਨੇ ਅੱਜ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਉਹ ਦੋ ਕੌਮਾਂਤਰੀ ਵਿੱਤੀ ਸੰਸਥਾਵਾਂ ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈਐੱਮਐੱਫ) ਦੇ ਮੁਖੀ ਬਣਨ ਵਾਲੇ ਪਹਿਲੇ ਸਿੱਖ ਤੇ ਗ਼ੈਰ ਗੋਰੇ ਹਨ। 3 ਮਈ ਨੂੰ ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਨੇ ਬੰਗਾ (63) ਨੂੰ ਵਿਸ਼ਵ ਬੈਂਕ ਦਾ 14ਵਾਂ ਪ੍ਰਧਾਨ ਚੁਣਿਆ ਸੀ। ਉਨ੍ਹਾਂ ਦਾ ਕਾਰਜਕਾਲ ਪੰਜ ਸਾਲ ਦਾ ਹੋਵੇਗਾ। ਆਈਐੱਮਐੱਫ ਦੀ ਮੈਨੇਜਿੰਗ ਡਾਇਰੈਕਟਰ ਕ੍ਰਿਸਟਾਲੀਨਾ ਜਾਰਜੀਵਾ ਨੇ ਟਵੀਟ ਕੀਤਾ, ‘ਮੈਂ ਅਜੈ ਬੰਗਾ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਆਪਣੀ ਨਵੀਂ ਭੂਮਿਕਾ ਸੰਭਾਲਣ ’ਤੇ ਸ਼ੁਭਕਾਮਨਾਵਾਂ ਦਿੰਦੀ ਹਾਂ।’

ਇਸ ਖ਼ਬਰ ਬਾਰੇ ਕੁਮੈਂਟ ਕਰੋ-