ਟਾਪ ਨਿਊਜ਼ਪੰਜਾਬ

ਦਰਬਾਰ ਸਾਹਿਬ ਕੰਪਲੈਕਸ ਨੇੜੇ ਬੰਬ ਦੀ ਝੂਠੀ ਕਾਲ ਕਰਨ ਵਾਲੇ 3 ਨਾਬਾਲਗਾਂ ਸਣੇ 4 ਕਾਬੂ

ਅੰਮ੍ਰਿਤਸਰ: ਇਥੇ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਪੁਲੀਸ ਨੇ ਅੱਜ ਤੜਕੇ ਇਲਾਕੇ ਵਿਚ ਜਾਂਚ ਕੀਤੀ ਪਰ ਹੁਣ ਤੱਕ ਕੁਝ ਵੀ ਅਜਿਹਾ ਨਹੀਂ ਮਿਲਿਆ ਹੈ। ਇਸ ਦੌਰਾਨ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਵਿੱਚ ਤਿੰਨ ਨਾਬਾਲਗ ਹਨ। 2 ਅਤੇ 3 ਜੂਨ ਦੀ ਦਰਮਿਆਨੀ ਰਾਤ ਡੇਢ ਵਜੇ ਪੁਲੀਸ ਨੂੰ ਕੰਟਰੋਲ ਰੂਮ ਤੇ ਸੂਚਨਾ ਮਿਲੀ ਕਿ ਦਰਬਾਰ ਸਾਹਿਬ ਦੇ ਨੇੜੇ ਬੰਬ ਰੱਖੇ ਗਏ ਹਨ। ਇਹ ਸੂਚਨਾ ਕਿਸੇ ਵੱਲੋਂ ਫੋਨ ਕਰਕੇ ਦਿੱਤੀ ਗਈ। ਇਸ ਤੋਂ ਬਾਅਦ ਪੁਲੀਸ ਵੱਲੋਂ ਇਸ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਕੀਤੀ ਗਈ। ਬੰਬ ਨਕਾਰਾ ਕਰਨ ਵਾਲੇ ਦਸਤੇ ਨੂੰ ਵੀ ਸੱਦਿਆ ਗਿਆ ਪਰ ਪੁਲੀਸ ਨੂੰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਇਸ ਤੋਂ ਬਾਅਦ ਪੁਲੀਸ ਨੇ ਫੋਨ ਕਰਨ ਵਾਲੇ ਦੀ ਲੋਕੇਸ਼ਨ ਦਾ ਪਤਾ ਲਾਇਆ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਅਜਿਹੀ ਗਲਤ ਸੂਚਨਾ ਦੇਣ ਵਾਲੇ ਚਾਰ ਵਿਅਕਤੀ ਹਨ, ਜਿਨ੍ਹਾਂ ਵਿੱਚ ਤਿੰਨ ਬੱਚੇ ਹਨ। ਫਿਲਹਾਲ ਪੁਲੀਸ ਇਸ ਬਾਰੇ ਕੁੱਝ ਵੀ ਨਹੀਂ ਦੱਸ ਰਹੀ। ਪੁਲੀਸ ਸੂਤਰਾਂ ਮੁਤਾਬਕ ਰਾਤ ਨੂੰ ਕਿਸੇ ਅਣਪਛਾਤੇ ਨੇ ਫੋਨ ਕਰਕੇ ਸੂਚਨਾ ਦਿੱਤੀ ਸੀ ਕਿ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਚਾਰ ਬੰਬ ਰੱਖੇ ਹਨ। ਸੂਚਨਾ ਦੇਣ ਤੋਂ ਬਾਅਦ ਉਸ ਨੇ ਫੋਨ ਕੱਟ ਦਿੱਤਾ। ਪੁਲੀਸ ਨੇ ਫੋਨ ਕਰਨ ਵਾਲੇ ਨੂੰ ਮੁੜ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ। ਬਾਅਦ ਕੰਟਰੋਲ ਰੂਮ ਵੱਲੋਂ ਇਹ ਜਾਣਕਾਰੀ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਪੁਲੀਸ ਨੇ ਤੜਕੇ ਕੰਪਲੈਕਸ ਦੇ ਦੁਆਲੇ ਦੇ ਸਾਰੇ ਇਲਾਕੇ ਨੂੰ ਘੋਖਿਆ ਹੈ ਪਰ ਕੁਝ ਵੀ ਨਹੀਂ ਮਿਲਿਆ।

ਇਸ ਖ਼ਬਰ ਬਾਰੇ ਕੁਮੈਂਟ ਕਰੋ-